ਨਾਜਾਇਜ਼ ਮਾਈਨਿੰਗ ਕਰਨ, ਸਰਕਾਰੀ ਕੰਮ ਵਿਚ ਰੁਕਾਵਟ ਪਾਉਣ ਤੇ ਅਧਿਕਾਰੀਆਂ ਨਾਲ ਵਿਵਾਦ ਕਰਨ ਦੇ ਮਾਮਲੇ ਵਿਚ ਪੁਲਿਸ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੀ ਗ੍ਰਿਫਤਾਰੀ ਕੀਤੀ ਗਈ। ਪੁਲਿਸ ਨੇ ਮੌਕੇ ਤੋਂ ਇਕ ਟਿੱਪਰ ਤੇ ਪੋਕਲੇਨ ਮਸ਼ੀਨ ਵੀ ਜ਼ਬਤ ਕੀਤੀ। ਜੋਗਿੰਦਰ ਪਾਲ ਪਠਾਨਕੋਟ ਜ਼ਿਲ੍ਹੇ ਤੋਂ ਸਬੰਧ ਰੱਖਦੇ ਹਨ ਅਤੇ ਇਥੋਂ ਦੀ ਭੋਆ ਵਿਧਾਨ ਸਭਾ ਸੀਟ ਤੋਂ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਹਨ।
ਭੋਆ ਦੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਦੀ ਪਠਾਨਕੋਟ ਜ਼ਿਲ੍ਹੇ ਵਿਚ ਰਾਵੀ ਨਦੀ ਕੋਲ ਇਕ ਕ੍ਰਸ਼ਰ ਸਾਈਟ ਹੈ। ਇਹ ਸਾਈਟ ਜੋਗਿੰਦਰ ਪਾਲ ਦੀ ਪਤਨੀ ਦੇ ਨਾਂ ‘ਤੇ ਹੈ।ਇਸੇ ਸਾਈਟ ‘ਤੇ ਸ਼ੁੱਕਰਵਾਰ ਨੂੰ ਮਾਈਨਿੰਗ ਵਿਭਾਗ ਨੂੰ ਨਾਜਾਇਜ਼ ਮਾਈਨਿੰਗ ਕਰਨ ਦੀ ਸੂਚਨਾ ਮਿਲੀ ਸੀ। ਮਾਈਨਿੰਗ ਵਿਭਾਗ ਦੇ ਅਧਿਕਾਰੀ ਜਦੋਂ ਐੱਸਡੀਓ ਦੀ ਅਗਵਾਈ ਵਿਚ ਮੌਕੇ ‘ਤੇ ਪਹੁੰਚੇ ਤਾਂ ਜੋਗਿੰਦਰਪਾਲ ਉਥੇ ਪਹਿਲਾਂ ਤੋਂ ਮੌਜੂਦ ਸਨ। ਐੱਸਡੀਓ ਨੇ ਮੌਕੇ ‘ਤੇ ਨਾਜਾਇਜ਼ ਮਾਈਨਿੰਗ ਹੁੰਦੇ ਦੇਖ ਕੇ ਪੋਕਲੇਨ ਮਸ਼ੀਨ ਤੇ ਟਿੱਪਰ ਜ਼ਬਰ ਕਰ ਲਏ।
SDO ਦਾ ਦੋਸ਼ ਹੈ ਕਿ ਮਾਈਨਿੰਗ ਵਿਭਾਗ ਦੀ ਟੀਮ ਜਦੋਂ ਕ੍ਰਸ਼ਰ ਸਾਈਟ ‘ਤੇ ਆਪਣੀ ਕਾਰਵਾਈ ਕਰ ਰਹੀ ਸੀ ਤਾਂ ਜੋਗਿੰਦਰਪਾਲ ਨੇ ਸਰਕਾਰੀ ਕੰਮ ਵਿਚ ਰੁਕਾਵਟ ਪਾਈ।ਇਸ ‘ਤੇ ਉਨ੍ਹਾਂ ਦਾ ਸਰਕਾਰੀ ਟੀਮ ਨਾਲ ਵਿਵਾਦ ਵੀ ਹੋ ਗਿਆ। ਇਸ ਦੇ ਬਾਅਦ ਮਾਈਨਿੰਗ ਅਧਿਕਾਰੀਆਂ ਨੇ ਲੋਕਲ ਪੁਲਿਸ ਨੂੰ ਸੂਚਨਾ ਦਿੱਤੀ।
ਜਾਣਕਾਰੀ ਮਿਲਦੇ ਹੀ ਤੁਰੰਤ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਤੇ ਸਾਬਕਾ ਵਿਧਾਇਕ ਜੋਗਿੰਦਰਪਾਲ ਤੇ ਉਨ੍ਹਾਂ ਦੇ ਸਾਥੀ ਸੁਰਜੀਤ ਸਿੰਘ ਉਰਫ ਲਾਡੀ ਨੂੰ ਗ੍ਰਿਫਤਾਰ ਕਰ ਲਿਆ।