ਚੰਡੀਗੜ੍ਹ ਦੇ ਨਾਮੀ ਸਕੂਲ ਦੀ 50 ਵਿਦਿਆਰਥਣਾਂ ਦੀ ਇਤਰਾਜ਼ਯੋਗ ਤਸਵੀਰਾਂ ਸਨੈਪਚੈਟ ਦੀ ਵਾਲ ‘ਤੇ ਅਪਲੋਡ ਕੀਤੀਆਂ ਗਈਆਂ ਹਨ। ਇਹ ਫੋਟੋ ਸਕੂਲ ਦੀ ਵੈਬਸਾਈਟ ਤੋਂ ਡਾਊਨਲੋਡ ਕੀਤੀਆਂ ਗਈਆਂ ਹਨ। ਇਸ ਤੋਂ ਬਾਅਦ ਇਨ੍ਹਾਂ ਆਰਟੀਫਿਸ਼ਿਅਲ ਇੰਟੈਲੀਜੈਂਸ ਦੀ ਵਰਤੋਂ ਕਰਕੇ ਐਡਿਟ ਕੀਤਾ ਗਿਆ ਹੈ। ਵਿਦਿਆਰਥਣਾਂ ਦੇ ਮਾਪਿਆਂ ਨੇ ਇਸ ਮਾਮਲੇ ਵਿਚ ਐਸਐਸਪੀ ਚੰਡੀਗੜ੍ਹ ਨੂੰ ਸ਼ਿਕਾਇਤ ਦਿੱਤੀ ਹੈ।
ਪੁਲਿਸ ਵਲੋਂ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।