Punjab

ਨਾਮਜ਼ਦਗੀ ਪੱਤਰ ਰੱਦ ਹੋਣ ‘ਤੇ ਉਮੀਦਵਾਰ ਪੈਟਰੋਲ ਲੈ ਕੇ ਟੈਂਕੀ ‘ਤੇ ਚੜ੍ਹਿਆ

When the nomination paper was rejected, the Sarpanchi candidate got on the tank with petrol

ਪਿੰਡ ਚੀਮਾ ਵਿੱਚ ਸਰਪੰਚ ਦੀ ਚੋਣ ਲਈ ਉਮੀਦਵਾਰ ਨਾਮਜ਼ਦਗੀ ਪੱਤਰ ਰੱਦ ਹੋਣ ਦੇ ਰੋਸ ਵਜੋਂ ਪੈਟਰੋਲ ਦੀ ਬੋਤਲ ਲੈ ਕੇ ਪਾਣੀ ਵਾਲੀ ਟੈਂਕੀ ਉਪਰ ਚੜ੍ਹ ਗਿਆ ਜਦਕਿ ਉਸ ਦੇ ਸਮਰਥਕਾਂ ਨੇ ਟੈਂਕੀ ਦੇ ਹੇਠਾਂ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀ ਨਿਰੰਜਣ ਸਿੰਘ ਨੇ ਦੱਸਿਆ ਕਿ ਉਸ ਨੇ ਸਰਪੰਚੀ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ ਪਰ ਵਿਰੋਧੀ ਉਮੀਦਵਾਰ ਦੀ ਕਥਿਤ ਸਿਆਸੀ ਪਹੁੰਚ ਕਾਰਨ ਉਸ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਉਸਦੀ ਨਾਮਜ਼ਦਗੀ ਰੱਦ ਕਰਨ ਲਈ ਪੰਚਾਇਤੀ ਜ਼ਮੀਨ ਉਪਰ ਕਬਜ਼ਾ ਕਰਨ ਦੇ ਦੋਸ਼ ਲਾਏ ਜਾ ਰਹੇ ਹਨ, ਜੋ ਸਰਾਸਰ ਗਲਤ ਹਨ। 

Back to top button