
ਸ਼ੰਭੂ-ਖਨੌਰੀ ਸਰਹੱਦ ‘ਤੇ 10 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਚੱਲ ਰਿਹਾ ਡੈੱਡਲਾਕ ਖਤਮ ਹੋਣ ਦੇ ਆਸਾਰ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਖਨੌਰੀ ਬਾਰਡਰ ‘ਤੇ 20 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਨਾਲ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਵੀ ਸਨ।ਸ਼ੰਭੂ ਅਤੇ ਖਨੌਰੀ ਬਾਰਡਰ ਉਤੇ ਕਿਸਾਨਾਂ ਦਾ ਮੋਰਚਾ ਲਗਾਤਾਰ ਜਾਰੀ ਹੈ। ਇਸੇ ਦੇ ਨਾਲ ਹੀ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 20ਵੇਂ ਦਿਨ ‘ਚ ਪਹੁੰਚ ਗਿਆ। ਇਸ ਦੌਰਾਨ ਬਾਰਡਰ ਉਤੇ ਵੱਡੀ ਹਿਲਜੁਲ ਵੇਖਣ ਨੂੰ ਮਿਲੀ। ਪੰਜਾਬ ਦੇ ਪੁਲਿਸ ਮੁਖੀ ਗੌਰਵ ਯਾਦਵ ਖਨੌਰੀ ਬਾਰਡਰ ਉਤੇ ਪਹੁੰਚੇ ਹਨ। ਉਨ੍ਹਾਂ ਨਾਲ ਐਸਐਸਪੀ ਸਣੇ ਕਈ ਸੀਨੀਅਰ ਅਧਿਕਾਰੀ ਪਹੁੰਚੇ, ਇਨ੍ਹਾਂ ਵਿਚ ਕੇਂਦਰ ਸਰਕਾਰ ਨੇ ਅਧਿਕਾਰੀ ਵੀ ਮੌਜੂਦ ਰਹੇ।
ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਲਗਾਤਾਰ ਖ਼ਬਰ ਹੁੰਦੀ ਜਾ ਰਹੀ ਹੈ। ਇਸ ਨੂੰ ਲੈ ਕੇ ਸਰਕਾਰ ਨੇ ਚਿੰਤਾ ਜ਼ਾਹਿਰ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਦੇ ਨਾਲ ਕੇਂਦਰ ਦੇ ਅਧਿਕਾਰੀਆਂ ਨੂੰ ਭੇਜਿਆ ਤਾਂ ਜੋ ਡੱਲੇਵਾਲ ਨੂੰ ਮਰਨ ਵਰਤ ਤੋੜਨ ਲਈ ਮਨਾਇਆ ਜਾ ਸਕੇ। ਡੀਜੀਪੀ ਨੇ ਮੀਡੀਆ ਨਾਲ ਗੱਲ ਕਰਦੇ ਆਖਿਆ ਕਿ ਸਰਕਾਰ ਨੂੰ ਡੱਲੇਵਾਲ ਦੀ ਬਹੁਤ ਫ਼ਿਕਰ ਹੈ। ਖੁਦ ਮੁੱਖ ਮੰਤਰੀ ਵੱਲੋਂ ਕੇਂਦਰ ਨਾਲ ਕਈ ਤਰੀਕਿਆਂ ਨਾਲ ਗੱਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਬਹੁਤ ਪ੍ਰਸਿੱਧ ਕਿਸਾਨ ਲੀਡਰ ਨੇ ਅਤੇ ਉਨ੍ਹਾਂ ਦੀਆਂ ਕਈ ਸਿਹਤ ਸਮੱਸਿਆਵਾਂ ਵੀ ਹਨ। ਇਸ ਲਈ ਉਨ੍ਹਾਂ ਦੀ ਸਿਹਤ ਦੀ ਸਭ ਨੂੰ ਫ਼ਿਕਰ ਹੈ।