politicalPunjab

ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਆਗੂ ਨੂੰ ਪਾਇਆ ਘੇਰਾ, ਸ਼ਿਵ ਸੈਨਿਕ ਨੇ ਮੁਆਫ਼ੀ ਮੰਗ ਕੇ ਛਡਾਈ ਜਾਨ !

ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ ਦਿੱਤੇ ਵਿਵਾਦਿਤ ਬਿਆਨ ਨੂੰ ਲੈ ਕੇ ਮਾਹੌਲ ਭਖ ਗਿਆ ਹੈ। ਗੁਰਦਾਸਪੁਰ ਐਸਐਸਪੀ ਦਫਤਰ ਦੇ ਬਾਹਰ ਵੱਡੀ ਗਿਣਤੀ ‘ਚ ਨਿਹੰਗ ਸਿੰਘ ਪਹੁੰਚੇ। ਉਨ੍ਹਾਂ ਨੇ ਸੋਨੀ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਗੁਰਦਾਸਪੁਰ ਦੇ ਸ਼ਿਵ ਸੈਨਿਕ ਹਰਵਿੰਦਰ ਸੋਨੀ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਆਪਣੇ ਬਿਆਨ ‘ਚ ਹਰਿਮੰਦਰ ਸਾਹਿਬ ‘ਤੇ ਹੋਏ ਹਮਲੇ ਦੀ ਗੱਲ ਕਰ ਰਹੇ ਹਨ। ਹਰਵਿੰਦਰ ਦਾ ਕਹਿਣਾ ਹੈ ਕਿ ਪੂਰਾ ਹਿੰਦੂ ਸਮਾਜ ਇਕੱਠਾ ਹੋ ਗਿਆ ਹੈ ਅਤੇ ਕੁਰਬਾਨੀ ਦੇਣ ਲਈ ਤਿਆਰ ਹੈ।

ਹਰਵਿੰਦਰ ਨੇ ਕਿਹਾ ਕਿ ਅੱਤਵਾਦ ਆਪਣੇ ਸ਼ੁਰੂਆਤੀ ਦੌਰ ‘ਚ ਹੈ। ਸਾਰਿਆਂ ਨੂੰ ਆਪਣੇ ਪੱਧਰ ‘ਤੇ ਪ੍ਰਸ਼ਾਸਨ ਅਤੇ ਸਰਕਾਰਾਂ ‘ਤੇ ਦਬਾਅ ਬਣਾਉਣ ਦੀ ਲੋੜ ਹੈ। ਤਾਂ ਜੋ ਇਸ ਨੂੰ ਹੁਣ ਰੋਕਿਆ ਜਾ ਸਕੇ।ਬਾਅਦ ਵਿੱਚ ਅਜਿਹੀ ਸਥਿਤੀ ਪੈਦਾ ਨਾ ਹੋ ਜਾਵੇ ਕਿ ਹਰਿਮੰਦਰ ਸਾਹਿਬ (ਸੁਨਹਿਰੀ ਮੰਦਿਰ) ਉੱਤੇ ਮੁੜ ਹਮਲਾ ਕਰਕੇ ਅੱਤਵਾਦੀਆਂ ਨੂੰ ਮਾਰਨਾ ਪਵੇ। ਇਸ ਲਈ ਉਨ੍ਹਾਂ ਨੂੰ ਉੱਥੇ ਪੱਕੇ ਤੌਰ ‘ਤੇ ਨਾ ਬੈਠਣ ਦੇਣਾ ਬਿਹਤਰ ਹੈ। ਉੱਥੇ ਹੀ ਸ਼੍ਰੋਮਣੀ ਕਮੇਟੀ ਮੈਂਬਰ ਰਾਮ ਸਿੰਘ ਨੇ ਦੱਸਿਆ ਕਿ ਹਿੰਦੂ ਨੇਤਾ ਸੁਧੀਰ ਸੂਰੀ ਦੇ ਕਤਲ ‘ਤੇ ਉਹ ਕੁਝ ਨਹੀਂ ਕਹਿਣਗੇ ਪਰ ਫਿਰ ਵੀ ਕਈ ਹਿੰਦੂ ਨੇਤਾ ਸਿੱਖ ਧਰਮ ‘ਤੇ ਲਗਾਤਾਰ ਟਿੱਪਣੀਆਂ ਕਰ ਰਹੇ ਹਨ।

 

ਸ਼ਿਵਸੈਨਾ ਆਗੂ ਨੇ ਮੰਗੀ ਮੁਆਫ਼ੀ !

ਵਿਵਾਦਿਤ ਬਿਆਨ ਦੇਣ ਵਾਲੇ ਸ਼ਿਵ ਸੈਨਾ ਆਗੂ ਹਰਵਿੰਦਰ ਸਿੰਘ ਨੇ ਸਿੱਖ ਭਾਈਚਾਰੇ ਤੋਂ ਮੁਆਫੀ ਮੰਗ ਲਈ ਹੈ। ਉਨ੍ਹਾਂ ਨੇ ਕਿਹਾ ਕਿ ਗਲਤੀ ਨਾਲ ਉਨ੍ਹਾਂ ਤੋਂ ਇਹ ਬਿਆਨ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਗੁਰਦਾਸਪੁਰ ਦੇ ਸ਼ਿਵ ਸੈਨਿਕ ਹਰਵਿੰਦਰ ਸੋਨੀ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਸੀ। ਜਿਸ ‘ਚ ਉਹ ਆਪਣੇ ਬਿਆਨ ‘ਚ ਹਰਿਮੰਦਰ ਸਾਹਿਬ ‘ਤੇ ਹੋਏ ਹਮਲੇ ਦੀ ਗੱਲ ਕਰ ਰਹੇ ਹਨ।

Related Articles

Leave a Reply

Your email address will not be published.

Back to top button