PunjabReligious

ਨਿਹੰਗ ਮੁਖੀ ਵਲੋਂ ਅਕਾਲੀ ਆਗੂਆਂ ਦੇ ਖ਼ਿਲਾਫ਼ ਦਾ ਵੱਡਾ ਜਾਰੀ

ਨਿਹੰਗ ਮੁਖੀ ਵਲੋਂ ਅਕਾਲੀ ਆਗੂਆਂ ਦੇ ਖ਼ਿਲਾਫ਼ ਦਾ ਵੱਡਾ ਜਾਰੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਇੰਨ ਬਿਨ ਪਾਲਣਾ ਨਾ ਕੀਤੇ ਜਾਣ ਨੂੰ ਲੈ ਕੇ ਮੌਜੂਦਾ ਸਮੇਂ ਕਾਫ਼ੀ ਚਰਚਾ ਛਿੜੀ ਹੋਈ ਐ,, ਹਰ ਸਿੱਖ ਜਥੇਬੰਦੀ ਇਹੀ ਆਖ ਰਹੀ ਐ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਇੰਨਬਿਨ ਪਾਲਣਾ ਹੋਣੀ ਚਾਹੀਦੀ ਐ,, ਪਰ ਹੁਣ ਨਿਹੰਗ ਜਥੇਬੰਦੀਆਂ ਵੀ ਇਸ ਮਾਮਲੇ ਵਿਚ ਅੱਗੇ ਆ ਗਈਆਂ ਨੇ। ਨਿਹੰਗ ਮੁਖੀ ਬਾਬਾ ਬਲਵੀਰ ਸਿੰਘ ਵੱਲੋਂ ਸਾਫ਼ ਸ਼ਬਦਾਂ ਵਿਚ ਆਖਿਆ ਗਿਆ ਏ ਕਿ ਅਕਾਲ ਤਖ਼ਤ ਸਾਹਿਬ ਦੀ ਬਰਾਬਰੀ ਕਰਨ ਵਾਲਾ ਕਦੇ ਸਲਾਮਤ ਨਹੀਂ ਰਹਿ ਸਕਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕਿਸਾਨੀ ਮਸਲੇ ’ਤੇ ਵੀ ਕੇਂਦਰ ਨੂੰ ਚਿਤਾਵਨੀ ਦਿੱਤੀ ਗਈ।

  ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਵੱਲੋਂ ਅੱਜ ਮਹੱਲਾ ਕੱਢਿਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ਵਿਚ ਪੁੱਜੇ ਨਿਹੰਗ ਸਿੰਘਾਂ ਵੱਲੋਂ ਘੋੜ ਦੌੜਾਂ ਕਰਵਾਈਆਂ ਗਈਆਂ ਅਤੇ ਜੰਗਜੂ ਕਰਤੱਬ ਦਿਖਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਨਿਹੰਗ ਮੁਖੀ ਬਾਬਾ ਬਲਵੀਰ ਸਿੰਘ ਨੇ ਜਿੱਥੇ ਸਮੂਹ ਸਿੱਖ ਸੰਗਤਾਂ ਨੂੰ ਮਾਘੀ ਮੇਲੇ ਦੀਆਂ ਮੁਬਾਰਕਾਂ ਦਿੱਤੀਆਂ, ਉਥੇ ਹੀ ਉਨ੍ਹਾਂ ਨੇ ਬਿਨਾਂ ਕਿਸੇ ਦਾ ਨਾਮ ਲਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਇੰਨ ਬਿਨ ਪਾਲਣਾ ਕੀਤੇ ਜਾਣ ਦੀ ਗੱਲ ਆਖੀ। 

 ਉਨ੍ਹਾਂ ਇਹ ਵੀ ਆਖਿਆ ਕਿ ਆਖਿਆ ਕਿ ਹਰ ਸਿੱਖ ਨੂੰ ਸ੍ਰੀ ਅਕਾਲ ਤਖ਼ਤ ਦੇ ਸਾਹਿਬ ਦੇ ਹੁਕਮਾਂ ਨੂੰ ਸਿਰ ਮੱਥੇ ਮੰਨਣਾ ਚਾਹੀਦਾ ਏ ਅਤੇ ਉਹ ਪੂਰੀ ਤਰ੍ਹਾਂ ਲਾਗੂ ਹੋਣੇ ਚਾਹੀਦੇ ਨੇ। ਉਨ੍ਹਾਂ ਆਖਿਆ ਕਿ ਅਕਾਲ ਤਖ਼ਤ ਸਾਹਿਬ ਦੀ ਬਰਾਬਰੀ ਕਰਕੇ ਕੋਈ ਵੀ ਸਹੀ ਸਲਾਮਤ ਨਹੀਂ ਰਹਿ ਸਕਿਆ। ਕਿਸਾਨਾਂ ਦੇ ਮੁੱਦੇ ’ਤੇ ਬੋਲਦਿਆਂ ਬਾਬਾ ਬਲਵੀਰ ਸਿੰਘ ਨੇ ਆਖਿਆ ਕਿ ਖਨੌਰੀ ਬਾਰਡਰ ’ਤੇ ਕਿਸਾਨਾਂ ਵੱਲੋਂ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਏ, ਜਿੱਥੇ ਭਾਈ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ’ਤੇ ਬੈਠੇ ਹੋਏ ਨੇ ਪਰ ਸਰਕਾਰ ’ਤੇ ਇਸ ਦਾ ਕੋਈ ਕਸਰ ਨਹੀਂ ਹੋ ਰਿਹਾ। ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਆਖਿਆ ਕਿ ਉਹ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰੇ ਅਤੇ ਉਨ੍ਹਾਂ ਨੂੰ ਘਰ ਭੇਜੇ।

 

Back to top button