
ਚੰਡੀਗੜ੍ਹ ਦੀਆਂ ਬਰੂਹਾਂ ’ਤੇ ਸਜ਼ਾਵਾਂ ਪੂਰੀਆਂ ਕਰ ਚੁਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ 7 ਜਨਵਰੀ2023 ਤੋਂ ਲੱਗੇ ਕੌਮੀ ਇੰਨਸਾਫ਼ ਮੋਰਚੇ ਵਿਚ ਸ਼ਮੂਲੀਅਤ ਕਰ ਰਹੇ ਨਿਹੰਗ ਜੱਥੇਬੰਦੀਆਂ ਵਲੋਂ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ 7ਵੇਂ ਪਾਤਸ਼ਾਹ ਦੇ ਪ੍ਰਕਾਸ਼ ਪੂਰਬ ਦੇ ਸਬੰਧ ਵਿਚ ਮਹੱਲਾ ਕੱਢਿਆ ਗਿਆ। ਇਹ ਮਹੱਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਅਰਦਾਸ ਕਰਨ ਉਪਰੰਤ ਸ੍ਰੀ ਅੰਬ ਸਾਹਿਬ ਪਹੁੰਚਿਆ ਅਤੇ ਉਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਨੇੜੇ ਖੁੱਲ੍ਹੇ ਮੈਦਾਨ ਵਿਚ ਘੋੜ ਸਵਾਰ ਖ਼ਾਲਸਾਈ ਤੇ ਗੁਰੂ ਕੀਆਂ ਲਾਡਲੀਆਂ ਫੋਜਾਂ ਵਲੋਂ ਘੋੜ ਦੌੜਾਂ ਹੋਈਆਂ ਅਤੇ ਸ਼ਸ਼ਤਰ ਜੌਹਰ ਵਿਖਾਏ ਗਏ। ਮਹੱਲੇ ਵਿਚ ਸ਼ਾਮਲ ਨਿਹੰਗ ਜੱਥੇਬੰਦੀਆਂ ਨੇ ਖ਼ਾਲਸਾਈ ਜੈਕਾਰਿਆਂ ਨਾਲ ਅਸਮਾਨ ਗੁੰਜਣ ਲਗਾ ਦਿੱਤਾ ਅਤੇ ਮਹੱਲਾ ਦੀ ਸਮਾਪਤੀ ਕੌਮੀ ਇੰਨਸਾਫ਼ ਮੋਰਚੇ ’ਤੇ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਹੋ ਅਰਦਾਸ ਕਰਕੇ ਸਮਾਪਤੀ ਕੀਤੀ ਗਈ।