ਨਿੱਜੀ ਬੱਸ ਅਪਰੇਟਰਾਂ ਵਲੋਂ ਕਿਸਾਨ ਜਥੇਬੰਦੀਆਂ ਦੇ ‘ਭਾਰਤ ਬੰਦ’ ਦਾ ਸੱਦਾ
Private bus operators call for 'Bharat bandh' of farmers' organizations
ਪੰਜਾਬ ਦੀ ਪ੍ਰਾਈਵੇਟ ਬੱਸ ਇੰਡਸਟਰੀ ਨੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਦੀ ਹਿਮਾਇਤ ਕਰਦੇ ਹੋਏ ਸਮੁਹ ਪ੍ਰਾਈਵੇਟ ਬੱਸਾਂ 16 ਤਾਰੀਕ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਹੈ ।
ਪੰਜਾਬ ‘ਚ ‘ਭਾਰਤ ਬੰਦ’ ਕਾਰਨ ਭਲਕੇ ਸਰਕਾਰੀ ਬੱਸਾਂ ਬੰਦ ਰਹਿਣਗੀਆਂ ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨ ਅੰਦੋਲਨ ਦੇ ਚੱਲਦਿਆਂ ‘ਭਾਰਤ ਬੰਦ’ ਦੇ ਸੱਦੇ ਕਾਰਨ ਦਿੱਲੀ ‘ਚ ਬੱਸਾਂ ਦੇ ਦਾਖ਼ਲੇ ‘ਤੇ ਪਹਿਲਾਂ ਹੀ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਕਾਰਨ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੀਆਂ ਬੱਸਾਂ ਦੀ ਆਨਲਾਈਨ ਬੁਕਿੰਗ ਵੀ ਬੰਦ ਕਰ ਦਿੱਤੀ ਗਈ ਹੈ।
ਸੰਯੁਕਤ ਕਿਸਾਨ ਮੋਰਚਾ ਨੇ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਜਿਸ ਕਾਰਨ ਸਾਰੀਆਂ ਪਨਬੱਸ ਅਤੇ ਪੰਜਾਬ ਰੋੋਡਵੇਜ਼ ਦੀਆਂ ਬੱਸਾਂ ਬੰਦ ਰਹਿਣਗੀਆਂ , ਇਸ ਦੇ ਨਾਲ ਹੀ ਸ਼ਹਿਰਾਂ ਨੂੰ ਸਬਜ਼ੀਆਂ ਦੀ ਸਪਲਾਈ ਵੀ ਬੰਦ ਰਹੇਗੀ। ਸੰਯੁਕਤ ਕਿਸਾਨ ਮੋਰਚਾ ਨੇ ਬਾਜ਼ਾਰ ਬੰਦ ਰੱਖਣ ਦਾ ਵੀ ਸੱਦਾ ਦਿੱਤਾ ਹੈ। ਦੁਪਹਿਰ 12 ਵਜੇ ਤੋਂ 4 ਵਜੇ ਤੱਕ ਆਵਾਜਾਈ ਠੱਪ ਰੱਖੀ ਜਾਵੇਗੀ ਕਿਸਾਨ 12 ਵਜੇ ਤੋਂ ਸ਼ਾਮ 4 ਵਜੇ ਤੱਕ ਜਾਮ ਲਾਉਣਗੇ। ਕਿਸਾਨਾਂ ਵੱਲੋਂ ਤਹਿਸੀਲ, ਬਲਾਕ ਪੱਧਰ ‘ਤੇ ਧਰਨੇ ਦਿੱਤੇ ਜਾਣਗੇ। ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਪੇਂਡੂ ਬੰਦ ਦਾ ਸੱਦਾ ਦਿੱਤਾ ਗਿਆ ਹੈ