ਪੰਜਾਬ ਵਿੱਚ ਲਗਾਤਾਰ ਹੀ ਲਾਅ ਐਂਡ ਆਰਡਰ ਦੀ ਸਥਿਤੀ ਲਗਾਤਾਰ ਖ਼ਰਾਬ ਹੁੰਦੀ ਹੋਈ ਵੇਖ ਹੁਣ ਹਾਈਕੋਰਟ ਨੂੰ ਖੁਦ ਇਸ ਵਿੱਚ ਦਖ਼ਲਅੰਦਾਜ਼ੀ ਕਰਨੀ ਪੈ ਰਹੀ ਹੈ। ਉੱਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਇਕ ਪ੍ਰਾਈਵੇਟ ਸਕੂਲ ਦੇ ਉੱਪਰ ਬੀਤੇ ਕੁੱਝ ਦਿਨ ਪਹਿਲਾਂ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।
ਜਿਸ ਤੋਂ ਬਾਅਦ ਉਸ ਸਕੂਲ ਦੇ ਮਾਲਕ ਵੱਲੋਂ ਹਾਈ ਕੋਰਟ ਵਿੱਚ ਇਸ ਦੀ ਸ਼ਿਕਾਇਤ ਉੱਤੇ ਕੇਸ ਦਾਖ਼ਲ ਕੀਤਾ ਗਿਆ। ਜਿਸ ਤੋਂ ਬਾਅਦ ਹੁਣ ਹਾਈ ਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਦੇ ਵਰਕਰਾਂ ਦੇ ਖਿਲਾਫ਼ ਅਪਰਾਧਿਕ ਮਾਮਲਾ ਦਰਜ ਕਰਨ ਲਈ ਅੰਮ੍ਰਿਤਸਰ ਦੀ ਪੁਲਿਸ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। Case registered against SGPC in Amritsar
ਉੱਥੇ ਹੀ ਹੁਣ ਹਰਪਾਲ ਸਿੰਘ ਯੂਕੇ ਜੋ ਕਿ ਸਕੂਲ ਦੇ ਪ੍ਰਬੰਧਕ ਕਮੇਟੀ ਦੇ ਮੈਂਬਰ ਹਨ। ਉਨ੍ਹਾਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਾਣਕਾਰੀ ਦਿੱਤੀ ਗਈ ਸ਼੍ਰੋਮਣੀ ਕਮੇਟੀ ਦੇ ਖ਼ਿਲਾਫ਼ ਜੋ ਹਾਈ ਕੋਰਟ ਵੱਲੋਂ ਆਰਡਰ ਕੀਤੇ ਗਏ ਹਨ, ਉਹ ਉਸ ਤੋਂ ਸੰਤੁਸ਼ਟ ਹਨ।