
ਰਾਜਸਥਾਨ ਦੇ ਸੀਕਰ ਜ਼ਿਲ੍ਹੇ ‘ਚ ਨੈਸ਼ਨਲ ਹਾਈਵੇਅ ਨੰਬਰ 52 ‘ਤੇ ਅੱਜ ਮਕਰ ਸੰਕ੍ਰਾਂਤੀ ਮੌਕੇ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸਾ ਦੇਖ ਕੇ ਲੋਕਾਂ ਦੇ ਸਾਹ ਰੁਕ ਗਏ। ਇੱਥੇ ਇੱਕ ਕਾਰ ਡਿਵਾਈਡਰ ਤੋਂ ਉਛਲ ਕੇ ਸਾਹਮਣੇ ਤੋਂ ਆ ਰਹੀ ਇੱਕ ਹੋਰ ਕਾਰ ‘ਤੇ ਜਾ ਡਿੱਗੀ। ਇਸ ਹਾਦਸੇ ‘ਚ 5 ਲੋਕਾਂ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਜ਼ਖ਼ਮੀਆਂ ਵਿੱਚੋਂ ਇੱਕ ਦੀ ਬਾਅਦ ਵਿੱਚ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਇਸ ਹਾਦਸੇ ‘ਚ 6 ਲੋਕ ਗੰਭੀਰ ਜ਼ਖਮੀ ਹੋ ਗਏ ਹਨ।