ਨੌਕਰੀ ਛੱਡ ਕੇ ਪੰਜਾਬ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੂੰ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ ਪਰ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਪਾਰਟੀ ਤਰਫ਼ੋਂ ਉਨ੍ਹਾਂ ਨੂੰ ਐਕਸ ਸਰਵਿਸਮੈਨ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਕਾਂਗਰਸ ਨੇ ਸਾਬਕਾ ਏਡੀਜੀਪੀ ਢਿੱਲੋਂ ਦੀ ਨਿਯੁਕਤੀ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।
ਇਸ ਦੇ ਨਾਲ ਹੀ ਗੁਰਿੰਦਰ ਸਿੰਘ ਢਿੱਲੋਂ ਨੇ ਇਸ ਜ਼ਿੰਮੇਵਾਰੀ ਲਈ ਪਾਰਟੀ ਇੰਚਾਰਜ ਦਵਿੰਦਰ ਯਾਦਵ, ਪ੍ਰਧਾਨ ਰਾਜਾ ਵੜਿੰਗ ਅਤੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਦਾ ਧੰਨਵਾਦ ਕੀਤਾ।