
ਬਹੁਜਨ ਸਮਾਜ ਪਾਰਟੀ ਵੱਲੋਂ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਬਸਪਾ ਪੰਜਾਬ ਦੇ ਜਨਰਲ ਸਕੱਤਰ ਤੇ ਨੌਜਵਾਨ ਆਗੂ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ। ਬਲਵਿੰਦਰ ਕੁਮਾਰ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ‘ਚ 12 ਨਵੰਬਰ ਨੂੰ ਵਿਧਾਨ ਸਭਾ ਦੀਆਂ ਚੋਣਾਂ ਹੋਣੀਆਂ ਹਨ, ਜਿਸ ਸਬੰਧੀ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦੇ ਨਿਰਦੇਸ਼ਾਂ ਤਹਿਤ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ‘ਚ ਬਸਪਾ ਵੱਲੋਂ ਸਟਾਰ ਪ੍ਰਚਾਰਕ ਬਣਾਏ ਜਾਣ ‘ਤੇ ਐਡਵੋਕੇਟ ਬਲਵਿੰਦਰ ਕੁਮਾਰ ਨੇ ਭੈਣ ਕੁਮਾਰੀ ਮਾਇਆਵਤੀ ਦੇ ਨਾਲ-ਨਾਲ ਬਸਪਾ ਦੇ ਸੂਬਾ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਤੇ ਵਿਪੁਲ ਕੁਮਾਰ ਅਤੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦਾ ਧੰਨਵਾਦ ਕੀਤਾ ਹੈ।