Jalandhar
ਪਰਵਿੰਦਰ ਝੋਟਾ ਕਤਲ ਦਾ ਮੁੱਖ ਦੋਸ਼ੀ ਅਸ਼ਵਨੀ ਰਾਜਸਥਾਨ ਤੋਂ ਗ੍ਰਿਫ਼ਤਾਰ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ‘ਚ ਪੁਲਿਸ ਦੇ ਹੱਥ ਸਫਲਤਾ ਲੱਗੀ ਹੈ। ਸੂਤਰਾਂ ਮੁਤਾਬਕ, ਪੁਲਿਸ ਨੇ ਝੋਟਾ ‘ਤੇ ਗੋਲੀਆਂ ਚਲਾਉਣ ਵਾਲੇ ਮੁੱਖ ਮੁਲਜ਼ਮ ਮੈਡੀਕਲ ਸਟੋਰ ਮਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁੱਢਲੀ ਜਾਣਕਾਰੀ ਮੁਤਾਬਕ ਮੁਲਜ਼ਮ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਲਾਂਕਿ, ਪੁਲਿਸ ਨੇ ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਪੁਲਿਸ ਅਧਿਕਾਰੀਆਂ ਵੱਲੋਂ ਇਸ ਮਾਮਲੇ ‘ਚ ਪ੍ਰੈੱਸ ਕਾਨਫਰੰਸ ਕੀਤੀ ਜਾ ਸਕਦੀ ਹੈ।











