
ਪੰਜਾਬ ਭਰ ‘ਚ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅੰਮ੍ਰਿਤਸਰ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੀ ਸਲਾਹ ਨਾ ਮੰਨਦਿਆਂ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ। ਪਰਾਲੀ ਸਾੜਨ ਦੀਆਂ ਰਿਪੋਰਟਾਂ ਸਾਹਮਣੇ ਆਉਣ ਮਗਰੋਂ ਜ਼ਿਲ੍ਹਾ ਪ੍ਰਸਾਸ਼ਨ ਐਕਸ਼ਨ ਮੋਡ ਵਿੱਚ ਆ ਗਿਆ ਹੈ। ਪ੍ਰਸਾਸ਼ਨ ਵੱਲੋਂ ਸਖਤੀ ਵਰਤਦਿਆਂ ਜਿੱਥੇ ਲੱਖਾਂ ਰੁਪਏ ਜੁਰਮਾਨਾ ਕੀਤਾ ਗਿਆ ਹੈ, ਉੱਥੇ ਹੀ ਕਿਸਾਨਾਂ ਦਾ ਮਾਲ ਰਿਕਾਰਡ ਵਿੱਚ ਲਾਲ ਇੰਦਰਾਜ ਵੀ ਦਰਜ ਕੀਤਾ ਜਾ ਰਿਹਾ ਹੈ।