
ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਨਸ਼ਾ ਤਸਕਰੀ ਦੇ ਦੋਸ਼ ਵਿੱਚ ਪਿਉ-ਪੁੱਤਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋ ਚਾਰ ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਦੀ ਬਾਜ਼ਾਰ ’ਚ ਕੀਮਤ 28 ਕਰੋੜ ਦੇ ਕਰੀਬ ਬਣਦੀ ਹੈ। ਪੁਲਿਸ ਨੇ ਦੋਵਾਂ ਕੋਲੋਂ ਕਰੀਬ 4.50 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ ਉਤੇ ਕੀਤੀ ਹੈ।