ReligiousPunjab

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਸਜੇ ਜਲੌ, 115 ਕਿਸਮ ਦੇ 5 ਕਰੋੜ ਕੀਮਤ ਦੇ ਫੁੱਲਾਂ ਨਾਲ ਸਜਾਇਆ ਗਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਉਂਦਿਆਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ।

ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਵੱਡੀ ਗਿਣਤੀ ਵਿਚ ਜੁੜੀਆਂ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ

ਅੰਮ੍ਰਿਤਸਰ ਵਿੱਚ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤ ਅਤੇ ਵਿਦੇਸ਼ਾਂ ਤੋਂ ਲਿਆਂਦੇ 50 ਮਿਲੀਅਨ ਖੁਸ਼ਬੂਦਾਰ ਫੁੱਲਾਂ ਨਾਲ ਸਜਾਇਆ ਗਿਆ ਹੈ। ਦੇਖੋ ਤਸਵੀਰਾਂ

Back to top button