Punjab

ਪਿੰਡ ’ਚ ਖੇਤੀਬਾੜੀ ਕੰਮ ਲਈ ਰੱਖੇ ਪ੍ਰਵਾਸੀ ਨੇ ਪੰਜਾਬੀ ਮਾਲਕ ਦਾ ਕੀਤਾ ਕਤਲ

Immigrant hired for agricultural work in village kills Punjabi man

Immigrant hired for agricultural work in village kills Punjabi man

ਫਗਵਾੜਾ ਦੇ ਨਜ਼ਦੀਕੀ ਪੈਂਦੇ ਪਿੰਡ ਮੰਡਾਲੀ ਦੇ ਵਿੱਚ ਇੱਕ ਬੇਹੱਦ ਹੀ ਹੈਰਾਨ ਕਰ ਦੇਣ ਵਾਲੇ ਘਟਨਾ ਸਾਹਮਣੇ ਆਈ ਹੈ, ਜਿੱਥੇ ਕਿ ਪਿੰਡ ਵਿੱਚ ਖੇਤੀਬਾੜੀ ਦਾ ਕੰਮ ਕਰਨ ਲਈ ਰੱਖੇ ਇੱਕ ਪ੍ਰਵਾਸੀ ਮਜ਼ਦੂਰ ਦੇ ਵੱਲੋਂ ਗਾਲੀ ਗਲੌਚ ਅਤੇ ਗੁੰਡਾਗਰਦੀ ਕਰਨ ਤੋਂ ਬਾਅਦ ਆਪਣੇ ਮਾਲਿਕ ਨਾਲ ਹੱਥੋਪਾਈ ਕੀਤੀ ਇਸ ਘਟਨਾ ਦੌਰਾਨ ਮਾਲਿਕ ਜਖਮੀ ਹੋ ਗਿਆ ਅਤੇ ਜਿਸ ਦੀ ਬਾਅਦ ਦੇ ਵਿੱਚ ਮੌਤ ਹੋ ਗਈ।

ਮ੍ਰਿਤਕ ਦੀ ਪਤਨੀ ਪਲਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਦੇ ਪਤੀ ਦਵਿੰਦਰ ਸਿੰਘ ਨਾਲ ਘਰ ਦੇ ਵਿੱਚ ਰਹਿ ਰਹੀ ਪ੍ਰਵਾਸੀ ਮਜ਼ਦੂਰ ਨੇ ਪਹਿਲਾਂ ਗਾਲੀ ਗਲੋਚ ਕੀਤੀ ਅਤੇ ਜਦੋਂ ਉਹਨਾਂ ਦੇ ਪਤੀ ਨੇ ਉਸਨੂੰ ਰੋਕਿਆ ਤਾਂ ਮਜ਼ਦੂਰ ਨੇ ਗੁੱਸੇ ਦੇ ਵਿੱਚ ਆ ਕੇ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ ਅਤੇ ਕਿਸੇ ਚੀਜ਼ ਨਾਲ ਵਾਰ ਕਰ ਦਿੱਤਾ। ਇਸ ਤੋਂ ਬਾਅਦ ਦਵਿੰਦਰ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ।

 

ਸਿਵਲ ਹਸਪਤਾਲ ਵਿੱਚ ਐਮਰਜੈਂਸੀ ਡਿਊਟੀ ’ਤੇ ਤੈਨਾਤ ਡਾਕਟਰ ਨੇ ਦੱਸਿਆ ਕਿ ਦਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਤੇ ਵਾਸੀ ਪਿੰਡ ਮੰਡਾਲੀ ਨੂੰ ਹਸਪਤਾਲ ਲਿਆਂਦਾ ਗਿਆ ਸੀ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਹਨਾਂ ਦੀ ਮੌਤ ਤੋਂ ਚੁੱਕੀ ਸੀ

Back to top button