Punjab

ਪਿੰਡ ‘ਚ ਵਿਆਹ ਸਮਾਗਮ ਦੌਰਾਨ ਡੀਜੇ ‘ਤੇ ਨੱਚਦੇ ਸਮੇਂ ਗੋਲੀ ਲੱਗਣ ਨਾਲ ਇੱਕ ਫੌਜੀ ਦੀ ਮੌਤ

A soldier died after being shot while dancing to the DJ during a wedding ceremony in a village.

A soldier died after being shot while dancing to the DJ during a wedding ceremony in a village.

ਤਰਨ ਤਾਰਨ ਜ਼ਿਲ੍ਹੇ ਦੇ ਮਲਮੋਹਰੀ ਪਿੰਡ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਡੀਜੇ ‘ਤੇ ਨੱਚਦੇ ਸਮੇਂ ਗੋਲੀ ਲੱਗਣ ਨਾਲ ਇੱਕ ਫੌਜੀ ਦੀ ਮੌਤ ਹੋ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ ਵਜੋਂ ਹੋਈ ਹੈ, ਜੋ ਕਿ ਖਡੂਰ ਸਾਹਿਬ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ । ਮ੍ਰਿਤਕ ਫੌਜੀ ਦਾ ਵਿਆਹ ਸਿਰਫ਼ ਪੰਜ ਦਿਨ ਪਹਿਲਾਂ ਹੀ ਹੋਇਆ ਸੀ।

ਡੀਐੱਸਪੀ ਅਤੁਲ ਸੋਨੀ ਮੁਤਾਬਿਕ, ‘ਗੁਰਸੇਵਕ ਸਿੰਘ ਇੱਕ ਸਮਾਗਮ ਵਿੱਚ ਡੀਜੇ ਸੰਗੀਤ ‘ਤੇ ਨੱਚ ਰਿਹਾ ਸੀ ਕਿ ਅਚਾਨਕ ਗੋਲੀ ਚੱਲ ਗਈ। ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਗੁਰਸੇਵਕ ਸਿੰਘ ਦਾ ਵਿਆਹ ਸਿਰਫ਼ ਪੰਜ ਦਿਨ ਪਹਿਲਾਂ ਹੀ ਹੋਇਆ ਸੀ। 

Back to top button