
ਭਾਰਤ-ਪਾਕਿ ਸਰਹੱਦ ‘ਤੇ ਦੋਰਾਂਗਲਾ ਸ਼ਹਿਰ ਦੇ ਪਿੰਡ ਸ਼ਾਹਪੁਰ ਦੀ ਰਹਿਣ ਵਾਲੀ ਦਿਵਿਆਂਗ ਲੜਕੀ ਸਨੇਹਾ ‘ਚ ਦੇਖਣ ਨੂੰ ਮਿਲਿਆ, ਜਿਸ ਨੂੰ ਦੇਖਣ ‘ਤੇ ਪਤਾ ਲੱਗਦਾ ਹੈ ਕਿ ਪੜ੍ਹਾਈ ਲਈ ਜਨੂੰਨ ਕੀ ਹੁੰਦਾ ਹੈ। ਦਿਵਿਆਂਗ ਹੋਣ ਦੇ ਬਾਵਜੂਦ ਉਹ ਹਿੰਮਤ ਨਹੀਂ ਹਾਰ ਰਹੀ। ਉਹ ਹਰ ਰੋਜ਼ 3 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਸਕੂਲ ਪਹੁੰਚਦੀ ਹੈ ਅਤੇ ਸਿੱਖਿਆ ਪ੍ਰਾਪਤ ਕਰਦੀ ਹੈ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਰਾਂਗਲਾ ਵਿੱਚ 10ਵੀਂ ਜਮਾਤ ਵਿੱਚ ਪੜ੍ਹਦੀ ਵਿਦਿਆਰਥਣ ਸਨੇਹਾ ਨੇ ਦੱਸਿਆ ਕਿ ਉਹ ਬਚਪਨ ਤੋਂ ਹੀ ਸਰੀਰਕ ਤੌਰ ’ਤੇ ਕਮਜ਼ੋਰ ਹੈ। ਉਸ ਨੂੰ ਪੜ੍ਹਨ ਦਾ ਬਹੁਤ ਸ਼ੌਕ ਹੈ। ਉਸ ਨੇ ਦੱਸਿਆ ਕਿ ਉਹ ਹਰ ਰੋਜ਼ ਪਿੰਡ ਤੋਂ ਵ੍ਹੀਲ ਚੇਅਰ ‘ਤੇ ਕਰੀਬ 3 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਸਕੂਲ ਪਹੁੰਚਦੀ ਹੈ। ਉਸ ਦੀ ਭੈਣ ਉਸ ਨੂੰ ਲੈ ਕੇ ਆਉਂਦੀ ਹੈ। ਇਸ ਦੌਰਾਨ ਉਸ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਫਿਰ ਵੀ ਉਹ ਹਿੰਮਤ ਨਹੀਂ ਹਾਰਦੀ।
ਉਸ ਨੇ ਦੱਸਿਆ ਕਿ ਉਸ ਦੀਆਂ ਚਾਰ ਭੈਣਾਂ ਅਤੇ ਇੱਕ ਭਰਾ ਹੈ। ਉਸ ਦੇ ਪਿਤਾ ਦਿਹਾੜੀ ਕਰਕੇ ਪਰਿਵਾਰ ਦਾ ਪਾਲਣ ਪੋਸ਼ਣ ਕਰਦੇ ਹਨ। ਉਸ ਦਾ ਸੁਪਨਾ ਪੜ੍ਹ-ਲਿਖ ਕੇ ਬੈਂਕ ਵਿਚ ਨੌਕਰੀ ਕਰਨਾ ਹੈ।