
ਖਰੜ ਦੇ ਨਜਦੀਕ ਪਿੰਡ ਖਾਨਪੁਰ ਦੀ ਧੀ ਜਸਪ੍ਰੀਤ ਕੌਰ ਨੇ ਭਾਰਤੀ ਸੈਨਾ ਵਿਚ ਲੈਫਟੀਨੈਂਟ ਭਰਤੀ ਹੋ ਕੇ ਪਿੰਡ ਦਾ ਨਾਂ ਰੌਸ਼ਨ ਕੀਤਾ ਹੈ। ਉਸਦੇ ਮਾਪਿਆਂ ਅਤੇ ਪਿੰਡ ਨਿਵਾਸੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਬੀਤੀ 30 ਜੁਲਾਈ ਨੂੰ ਚੇਨਈ ਵਿਚ ਹੋਈ ਪਾਸਿੰਗ ਆਊਟ ਪਰੇਡ ਵਿਚ ਜਸਪ੍ਰੀਤ ਕੌਰ ਦੇ ਮੋਢਿਆਂ ’ਤੇ ਲੈਫਟੀਨੈਂਟ ਦੇ ਸਟਾਰ ਉਸਦੇ ਮਾਤਾ ਕਰਮਜੀਤ ਕੌਰ ਤੇ ਪਿਤਾ ਇੰਦਰਜੀਤ ਸਿੰਘ ਨੇ ਲਗਾਏ। ਇਸ ਮੌਕੇ ਪਿੰਡ ਨਿਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਮਾਣ ਹੈ ਕਿ ਇੱਕ ਗਰੀਬ ਪਰਿਵਾਰ ਵਿਚੋਂ ਉਠ ਕੇ ਜਸਪ੍ਰੀਤ ਕੌਰ ਨੇ ਦੇਸ਼ ਵਿਚ ਵੱਡਾ ਸਥਾਨ ਪ੍ਰਾਪਤ ਕੀਤਾ ਹੈ।