ਕਾਨੂੰਨ ਵਿਵਸਥਾ ਅਤੇ ਸੁਰੱਖਿਆ ਨੂੰ ਦੇਖਦੇ ਹੋਏ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਗ਼ੈਰ-ਕਾਨੂੰਨੀ ਸਟਿੱਕਰ ਲਗਾਉਣ ਨੂੰ ਲੈ ਕੇ ਪੁਲਿਸ ਵਿਭਾਗ ਵਲੋਂ ਸਖਤੀ ਕੀਤੀ ਜਾ ਰਹੀ ਹੈ।
ਵਿਭਾਗ ਨੇ ਵਾਹਨਾਂ ‘ਤੇ ਹਥਿਆਰਾਂ ਅਤੇ ਅਲੱਗ-ਅਲੱਗ ਵਿਭਾਗਾਂ ਦੇ ਸਟਿੱਕਰ ਲਗਾਉਣ ਨੂੰ ਲੈ ਕੇ ਸਖ਼ਤ ਪਾਬੰਦੀ ਲਗਾਉਣ ਦੀ ਤਿਆਰੀ ਕਰ ਲਈ ਹੈ। ਇਸ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ ਗਏ ਹਨ ਰੋਕ ਦੇ ਬਾਵਜੂਦ ਗੱਡੀਆਂ ‘ਤੇ ਪੁਲਿਸ, ਆਰਮੀ, ਵੀ.ਆਈ.ਪੀ. ਸਰਕਾਰੀ ਡਿਊਟੀ ਆਦਿ ਦੇ ਸਟਿੱਕਰ ਲਗਾਏ ਜਾ ਰਹੇ ਹਨ। ਜੇਕਰ ਕੋਈ ਵੀ ਅਜਿਹਾ ਸਟਿੱਕਰ ਲਗਾਉਂਦਾ ਹੈ ਤਾਂ ਉਨ੍ਹਾਂ ਖ਼ਿਲਾਫ਼ ਧਾਰਾ 144 ਤਹਿਤ ਪਰਚਾ ਦਰਜ ਕੀਤਾ ਜਾਵੇਗਾ।
ਸਖ਼ਤੀ ਦੇ ਬਾਵਜੂਦ ਕਈ ਮਾਮਲੇ ਅਜਿਹੇ ਵੀ ਸਾਹਮਣੇ ਆਏ ਹਨ ਜਿਨ੍ਹਾਂ ਵਿੱਚ ਅਜਿਹੇ ਸਟਿੱਕਰ ਲੱਗੇ ਵਾਹਨਾਂ ਦੀ ਵਰਤੋਂ ਕਰ ਕੇ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਤਾਜ਼ਾ ਨਿਰਦੇਸ਼ਾਂ ਅਨੁਸਾਰ ਗੱਡੀਆਂ ‘ਤੇ ਹਥਿਆਰਾਂ ਦੀਆਂ ਤਸਵੀਰਾਂ ਲਗਾਉਣ ਅਤੇ ਭੜਕਾਊ ਸ਼ਬਦਾਵਲੀ ਲਿਖਣ ਵਾਲਿਆਂ ‘ਤੇ ਵੀ ਪੁਲਿਸ ਵਲੋਂ ਸਖ਼ਤੀ ਕੀਤੀ ਜਾਵੇਗੀ।