Punjab

ਪੁਲਿਸ ਐਕਸ਼ਨ: ਨਵੇਂ ਸਾਲ ‘ਤੇ ਨੇ 496 ਡਰਾਈਵਰਾਂ ਖ਼ਿਲਾਫ਼ ਕੇਸ ਦਰਜ, 347 ਦੇ ਲਾਇਸੈਂਸ ਜ਼ਬਤ

 ਨਵੇਂ ਸਾਲ 2024 ਦੇ ਜਸ਼ਨ ਦੇ ਮੌਕੇ ‘ਤੇ 31 ਦਸੰਬਰ ਦੀ ਰਾਤ ਨੂੰ ਬਾਈਕ ਅਤੇ ਕਾਰਾਂ ਵਿੱਚ ਹੰਗਾਮਾ ਕਰਨ ਵਾਲਿਆਂ ਖ਼ਿਲਾਫ਼ ਦਿੱਲੀ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ ਹੈ। ਨਵੇਂ ਸਾਲ ਦੀ ਪੂਰਵ ਸੰਧਿਆ ‘ਤੇ ਰਾਜਧਾਨੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਿੱਲੀ ਪੁਲਿਸ ਨੇ ਦੇਰ ਰਾਤ ਅਭਿਆਨ ਚਲਾਇਆ। ਇਸ ਤਹਿਤ ਦਿੱਲੀ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਅੱਧੀ ਰਾਤ ਨੂੰ ਪੁਲਿਸ ਨੇ ਸੈਂਕੜੇ ਅਪਰਾਧੀਆਂ ਨੂੰ ਫੜ ਲਿਆ।

ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਮੁਤਾਬਕ, ਪੁਲਿਸ ਨੇ ਸ਼ਰਾਬ ਦੇ ਨਸ਼ੇ ਵਿੱਚ ਗੱਡੀ ਚਲਾਉਣ ਦੇ ਦੋਸ਼ ਵਿੱਚ 495 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਤੋਂ ਇਲਾਵਾ 132 ਵਿਅਕਤੀ ਸੜਕ ਦੇ ਗਲਤ ਪਾਸੇ ਵਾਹਨ ਚਲਾਉਂਦੇ ਫੜੇ ਗਏ। ਪੁਲਿਸ ਨੇ ਲਾਪਰਵਾਹੀ ਨਾਲ ਗੱਡੀ ਚਲਾਉਣ ਵਾਲੇ ਲੋਕਾਂ ਨੂੰ ਵੀ ਨਿਸ਼ਾਨਾ ਬਣਾਇਆ। 47 ਡਰਾਈਵਰ ਅਜਿਹੇ ਸਨ, ਜਿਨ੍ਹਾਂ ਨੇ ਲਾਪਰਵਾਹੀ ਨਾਲ ਗੱਡੀ ਚਲਾ ਕੇ ਨਾ ਸਿਰਫ਼ ਆਪਣਾ, ਸਗੋਂ ਸੜਕ ਤੋਂ ਲੰਘਣ ਵਾਲੇ ਲੋਕਾਂ ਨੂੰ ਵੀ ਖ਼ਤਰਾ ਬਣਾਇਆ। ਪੁਲਿਸ ਨੇ ਸਾਰਿਆਂ ਨੂੰ ਹਿਰਾਸਤ ‘ਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ।

Back to top button