ਜਲੰਧਰ ਦੇ ਡਿਪਟੀ ਕਮਿਸ਼ਨਰ ਆਫ਼ ਪੁਲਿਸ ਅੰਕੁਰ ਗੁਪਤਾ ਨੇ ਸਮੁੱਚੇ ਰੈਸਟੋਰੈਂਟ, ਕਲੱਬ ਤੇ ਹੋਰ ਲਾਇਸੈਂਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਅੱਧੀ ਰਾਤ 12 ਵਜੇ ਤੱਕ ਮੁਕੰਮਲ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰੀ ਦੀ ਵਰਤੋਂ ਕਰਦਿਆਂ ਡੀਸੀਪੀ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਕਮਿਸ਼ਨਰੇਟ ਦੀ ਹਦੂਦ ਅੰਦਰ ਸਾਰੇ ਰੈਸਟੋਰੈਂਟਾਂ, ਕਲੱਬਾਂ ਜਾਂ ਹੋਰ ਲਾਇਸੈਂਸਸ਼ੁਦਾ ਖਾਣ-ਪੀਣ ਵਾਲੀ ਥਾਵਾਂ ਵਿੱਚ ਰਾਤ 11:30 ਵਜੇ ਤੋਂ ਬਾਅਦ ਭੋਜਨ, ਪੀਣ ਵਾਲੇ ਪਦਾਰਥ ਆਦਿ ਦਾ ਕੋਈ ਆਰਡਰ ਨਹੀਂ ਲਿਆ ਜਾਵੇਗਾ ਤੇ ਕਿਸੇ ਵੀ ਨਵੇਂ ਗਾਹਕ ਨੂੰ ਰਾਤ 11:30 ਤੋਂ ਬਾਅਦ ਰੈਸਟੋਰੈਂਟਾਂ, ਕਲੱਬਾਂ ਜਾਂ ਹੋਰ ਲਾਇਸੈਂਸਸ਼ੁਦਾ ਖਾਣ-ਪੀਣ ਵਾਲੀ ਥਾਵਾਂ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।