ਪੁਲਿਸ ਚੌਕੀ ਬੰਬ ਸੁੱਟਣ ਵਾਲੇ 3 ਅੱਤਵਾਦੀ ਐਨਕਾਊਂਟਰ ਹੋਏ ਢੇਰ, ਪੰਜਾਬ ਪੁਲਿਸ ਨੇ UP ਕੀਤਾ ਐਨਕਾਉਂਟਰ
3 terrorists who threw bomb at police post killed in encounter, bomb thrown at police post in Gurdaspur
ਪੀਲੀਭੀਤ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ‘ਚ ਗ੍ਰਨੇਡ ਹਮਲੇ ਦੇ ਦੋਸ਼ੀ ਤਿੰਨ ਖਾਲਿਸਤਾਨੀ ਅੱਤਵਾਦੀ ਮੁਕਾਬਲੇ ‘ਚ ਮਾਰੇ ਗਏ ਹਨ। ਇਹ ਕਾਰਵਾਈ ਸੋਮਵਾਰ ਸਵੇਰੇ ਯੂਪੀ ਪੁਲਿਸ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪਰੇਸ਼ਨ ਵਿੱਚ ਹੋਈ। ਤਿੰਨੋਂ ਅੱਤਵਾਦੀ ਖਾਲਿਸਤਾਨੀ ਕਮਾਂਡੋ ਫੋਰਸ ਦੇ ਮੈਂਬਰ ਸਨ। ਇਨ੍ਹਾਂ ਕੋਲੋਂ ਦੋ ਏਕੇ 47 ਸਮੇਤ ਕਈ ਹਥਿਆਰ ਬਰਾਮਦ ਹੋਏ ਹਨ। ਤਿੰਨਾਂ ਅੱਤਵਾਦੀਆਂ ਦੀ ਪਛਾਣ ਗੁਰਵਿੰਦਰ ਸਿੰਘ, ਰਵੀ ਅਤੇ ਜਸਪ੍ਰੀਤ ਵਜੋਂ ਹੋਈ ਹੈ। ਤਿੰਨਾਂ ਨੇ ਕੁਝ ਸਮਾਂ ਪਹਿਲਾਂ ਪੰਜਾਬ ਦੇ ਗੁਰਦਾਸਪੁਰ ਪੁਲਿਸ ਚੌਕੀ ‘ਤੇ ਗ੍ਰਨੇਡ ਹਮਲਾ ਕੀਤਾ ਸੀ।
ਪੁਲਿਸ ਚੌਕੀ ਬੰਬ ਸੁੱਟਣ ਵਾਲੇ 3 ਅੱਤਵਾਦੀ ਐਨਕਾਊਂਟਰ ਹੋਏ ਢੇਰ, ਪੰਜਾਬ ਪੁਲਿਸ ਨੇ UP ਕੀਤਾ ਐਨਕਾਉਂਟਰ
ਜਾਣਕਾਰੀ ਅਨੁਸਾਰ ਮੁਲਜ਼ਮਾਂ ਕੋਲੋਂ 2 AK ਰਾਇਫਲਾਂ ਅਤੇ 2 ਗਲੌਕ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਵਿੱਚ ਜਖ਼ਮੀ ਹੋਏ ਮੁਲਜ਼ਮਾਂ ਨੂੰ ਸਿਵਲ ਹਸਪਤਾਲ ਪੂਰਨਪੁਰ ਵਿਖੇ ਦਾਖਿਲ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਹਾਲਾਂਕਿ ਕੁਝ ਮੀਡੀਆ ਰਿਪੋਰਟਾਂ ‘ਚ ਤਿੰਨੋਂ ਅੱਤਵਾਦੀ ਜ਼ਖਮੀ ਹੋਣ ਦੀ ਗੱਲ ਕਹੀ ਜਾ ਰਹੀ ਹੈ। ਇਹ ਮੁਕਾਬਲਾ ਪੂਰਨਪੁਰ ਇਲਾਕੇ ਵਿੱਚ ਹੋਇਆ। ਤਿੰਨਾਂ ਅੱਤਵਾਦੀਆਂ ਦੀ ਭਾਲ ਲਈ ਪੰਜਾਬ ਪੁਲਿਸ ਦੀ ਟੀਮ ਯੂਪੀ ਪੁਲਿਸ ਦੇ ਨਾਲ ਮਿਲ ਕੇ ਤਲਾਸ਼ੀ ਮੁਹਿੰਮ ਚਲਾ ਰਹੀ ਸੀ।