
ਅੰਮ੍ਰਿਤਸਰ ਕਮਿਸ਼ਨਰੇਟ ਵਿਚ ਵੱਡਾ ਬਦਲਾਅ ਕੀਤਾ ਗਿਆ। ਵੱਖ-ਵੱਖ ਥਾਣਿਆਂ ਤੇ ਪੁਲਿਸ ਚੌਕੀਆਂ ‘ਤੇ 3 ਸਾਲ ਤੋਂ ਵੱਧ ਸਮੇਂ ਤੋਂ ਤਾਇਨਾਤ ਐੱਸਆਈ, ਏਐੱਸਆਈ ਤੇ ਹੈੱਡ ਕਾਂਸਟੇਬਲ ਦਾ ਵੱਖ-ਵੱਖ ਥਾਵਾਂ ‘ਤੇ ਟਰਾਂਸਫਰ ਕਰ ਦਿੱਤਾ ਗਿਆ ਹੈ। 112 ਪੁਲਿਸ ਮੁਲਾਜ਼ਮਾਂ ਨੂੰ ਟਰਾਂਸਫਰ ਕੀਤਾ ਗਿਆ।
ਨਸ਼ੇ ਖਿਲਾਫ ਐਕਸ਼ਨ ਲੈਂਦੇ ਹੋਏ ਪੁਲਿਸ ਵਿਚ ਵੱਡੇ ਪੱਧਰ ‘ਤੇ ਤਬਦੀਲੀ ਕਰਨ ਦਾ ਫੈਸਲਾ ਲਿਆ ਹੈ। 3 ਸਾਲ ਤੋਂ ਵੱਧ ਸਮੇਂ ਤੋਂ ਇਕ ਹੀ ਥਾਣੇ ਵਿਚ ਤਾਇਨਾਤ SI, ASI ਤੇ ਹੈੱਡ ਕਾਂਸਟੇਬਲਾਂ ਨੂੰ ਬਦਲਿਆ ਗਿਆ ਹੈ। ਪੰਜਾਬ ਪੁਲਿਸ ਨੇ ਨਸ਼ੇ ਦੇ ਕਾਰੋਬਾਰ ‘ਤੇ ਸ਼ਿਕੰਜਾ ਕੱਸਣ ਤੇ ਅਪਰਾਧੀਆਂ ਨਾਲ ਨਿਪਟਣ ਲਈ ਕਾਫੀ ਸਖਤ ਰਣਨੀਤੀ ਬਣਾਈ ਹੈ