ਮੋਹਾਲੀ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁੱਠਭੇੜ ਹੋਈ। ਪੁਲਿਸ ਨੂੰ ਜ਼ੀਰਕਪੁਰ ਦੇ ਬਲਟਾਣਾ ਇਲਾਕੇ ਦੇ ਇੱਕ ਹੋਟਲ ਵਿੱਚ ਤਿੰਨ ਗੈਂਗਸਟਰ ਲੁਕੇ ਹੋਣ ਦੀ ਸੂਚਨਾ ਪ੍ਰਾਪਤ ਹੋਈ ਸੀ। ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਦੋ ਗੈਂਗਸਟਰਾਂ ਨੂੰ ਲੱਤਾਂ ਵਿੱਚ ਗੋਲੀ ਲੱਗੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਮੁਹਾਲੀ ਦੇ ਫੇਜ਼ 6 ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਇਸ ਮੁਕਾਬਲੇ ਵਿੱਚ ਡੀਐਸਪੀ ਪਵਨ ਕੁਮਾਰ ਵੀ ਜ਼ਖ਼ਮੀ ਹੋ ਗਏ। ਉਨ੍ਹਾਂ ਦੀ ਲੱਤ ਵਿੱਚ ਗੋਲੀ ਲੱਗੀ। ਉਨ੍ਹਾਂ ਨੂੰ ਵੀ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਇਸ ਦੇ ਨਾਲ ਹੀ ਕਈ ਹੋਰ ਪੁਲਿਸ ਮੁਲਾਜ਼ਮਾਂ ਦੇ ਵੀ ਜ਼ਖਮੀ ਹੋਣ ਦੀ ਖ਼ਬਰ ਹੈ।
ਦੱਸ ਦਈਏ ਕਿ ਤਿੰਨੋਂ ਮੁਲਜ਼ਮ ਸ਼ਨੀਵਾਰ ਨੂੰ ਬਠਿੰਡਾ ਵਿੱਚ ਹੋਏ ਵਪਾਰੀ ਹਰਜਿੰਦਰ ਸਿੰਘ ਜੌਹਲ ਉਰਫ਼ ਮੇਲਾ ਦੇ ਕਤਲ ਵਿੱਚ ਸ਼ਾਮਲ ਸਨ। ਬਠਿੰਡਾ ਦੇ ਸਭ ਤੋਂ ਵੱਡੇ ਅਤੇ ਪੌਸ਼ ਵਪਾਰਕ ਖੇਤਰ ਮਾਲ ਰੋਡ ‘ਤੇ ਸਥਿਤ ਨਾਮੀ ਰੈਸਟੋਰੈਂਟ ਦੇ ਮਾਲਕ ਹਰਜਿੰਦਰ ਸਿੰਘ ਜੌਹਲ ਉਰਫ਼ ਮੇਲਾ ਦੀ ਸ਼ਨਿਚਰਵਾਰ ਸ਼ਾਮ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮੁਹਾਲੀ ਦੇ ਐਸਪੀ ਦਿਹਾਤੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਗੈਂਗਸਟਰ ਅਰਸ਼ ਡੱਲਾ ਗੈਂਗ ਨਾਲ ਸਬੰਧਤ ਹਨ। ਇਨ੍ਹਾਂ ਦੀ ਪਛਾਣ ਲਵਜੀਤ, ਕਮਲਜੀਤ ਅਤੇ ਪਰਮਜੀਤ ਵਜੋਂ ਹੋਈ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ .32 ਅਤੇ .30 ਬੋਰ ਦੇ ਦੋ ਹਥਿਆਰ ਬਰਾਮਦ ਹੋਏ ਹਨ।
Read Next
1 day ago
AAP ਵਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਦੇਖੋ ਉਮੀਦਵਾਰਾਂ ਦੀ ਲਿਸਟ, ਕਿਸ-ਕਿਸ ਦਾ ਆਇਆ ਨਾਮ
1 day ago
ਆਪ ਦੀ ਪਹਿਲੀ ਸੂਚੀ ਜਾਰੀ ‘ਚ ਇਨ੍ਹਾਂ ਆਗੂਆਂ ਦੀ ਟਿਕਟ ਪੱਕੀ
4 days ago
ਚੋਣ ਕਮਿਸ਼ਨ ਵਲੋਂ ਪੰਜਾਬ ‘ਚ ਇਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਦੇ ਨਿਰਦੇਸ਼
4 days ago
ਵੱਡੀ ਵਾਰਦਾਤ, ਨਾਮੀ ਡੇਰੇ ‘ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵਧਾਈ ਗਈ ਸੁਰੱਖਿਆ
5 days ago
ਮੁੱਖ ਮੰਤਰੀ ਭਗਵੰਤ ਮਾਨ ਦੇ OSD ਘੁੰਮਣ ਨੇ ਮਜੀਠੀਆ ਨੂੰ ਲੀਗਲ ਨੋਟਿਸ ਭੇਜਿਆ
5 days ago
ਲਾਹੌਰ ‘ਚ ਅੰਤਰਰਾਸ਼ਟਰੀ ਪੰਜਾਬੀ ਸੰਮੇਲਨ ਲਈ CM ਭਗਵੰਤ ਮਾਨ ਨੂੰ ਪਾਕਿਸਤਾਨ ਆਉਣ ਦਾ ਸੱਦਾ
5 days ago
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਨਜ਼ਾਰਾ, ਦੀਪਮਾਲਾ ਤੇ ਆਤਿਸ਼ਬਾਜ਼ੀ ਨਾਲ ਰੁਸ਼ਨਾਏਗੀ ਗੁਰੂ ਨਗਰੀ
1 week ago
ਪੰਜਾਬ ਦਾ ਖੂੰਖਾਰ ਗੈਂਗਸਟਰ Canada ਤੋਂ ਗ੍ਰਿਫ਼ਤਾਰ
1 week ago
ਪੰਜਾਬ ਦੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਵੱਲੋਂ ਅਸਤੀਫ਼ਾ, ਚੋਣ ਲੜਨ ਦੀ ਚਰਚਾ ?
1 week ago
ਪੁੱਤ ਦੇ ਕਤਲ ਦਾ ਇਨਸਾਫ਼ ਲੈਣ ਲਈ ਵਿਧਾਨ ਸਭਾ ਪੁੱਜਾ ਪੀੜ੍ਹਤ ਪਰਿਵਾਰ
Back to top button