
ਪੰਜਾਬ ਵਿਚ ਅਜਨਾਲਾ ਪੁਲਿਸ ਥਾਣੇ ‘ਤੇ ਖਾਲਿਸਤਾਨ ਹਮਾਇਤੀਆਂ ਵਲੋਂ ਕੀਤੇ ਹਮਲੇ ਦੇ ਮਾਮਲੇ ਵਿਚ ਬਾਲੀਵੁਡ ਅਦਾਕਾਰਾ ਕੰਗਨਾ ਰਣੌਤ ਦੀ ਐਂਟਰੀ ਹੋ ਗਈ ਹੈ।
ਕੰਗਨਾ ਨੇ ਸੋਸ਼ਲ ਮੀਡੀਆ ਜ਼ਰੀਏ ਪੰਜਾਬ ਨੂੰ ਟਾਰਗੈਟ ਕੀਤਾ ਹੈ। ਕੰਗਨਾ ਨੇ ਲਿਖਿਆ ਕਿ ਪੰਜਾਬ ਵਿਚ ਜੋ ਅੱਜ ਹੋ ਰਿਹਾ ਹੈ, ਉਹ ਮੈਂ 2 ਸਾਲ ਪਹਿਲਾਂ ਦੱਸ ਦਿੱਤਾ ਸੀ।
ਮੇਰੇ ਖ਼ਿਲਾਫ਼ ਕਈ ਕੇਸ ਦਰਜ ਕੀਤੇ ਗਏ। ਗ੍ਰਿਫਤਾਰੀ ਵਾਰੰਟ ਵੀ ਜਾਰੀ ਹੋਏ। ਮੇਰੀ ਕਾਰ ‘ਤੇ ਪੰਜਾਬ ਵਿਚ ਹਮਲਾ ਕੀਤਾ ਗਿਆ, ਲੇਕਿਨ ਉਹੀ ਹੀ ਹੋਇਆ ਜੋ ਮੈਂ ਕਿਹਾ ਸੀ। ਹੁਣ ਸਮਾਂ ਆ ਗਿਆ ਹੈ ਕਿ ਗੈਰ ਖਾਲਿਸਤਾਨੀ ਸਿੱਖਾਂ ਨੂੰ ਅਪਣੀ ਮਨਸ਼ਾ ਕਲੀਅਰ ਕਰਨੀ ਚਾਹੀਦੀ।
ਵਾਰਿਸ ਪੰਜਾਬ ਦੇ ਮੁਖੀ ਅਮ੍ਰਿਤਪਾਲ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਦਿੱਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਹੈ ਕਿ ”ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ ਵਾਰਿਸ ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ..”
ਵੱਡੀ ਕਾਰਵਾਈ, ਇੰਸਟਾਗ੍ਰਾਮ ਅਕਾਊਂਟ ਕੀਤਾ ਗਿਆ ਬੈਨ
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਭਾਰਤ ਵਿਚ ਬੈਨ ਕਰ ਦਿੱਤਾ ਗਿਆ ਹੈ। ਅਜਨਾਲਾ ਵਿਚ ਪੁਲਿਸ ਥਾਣੇ ‘ਤੇ ਹਮਲੇ ਦੇ ਬਾਅਦ ਅੰਮ੍ਰਿਤਪਾਲ ਸਰਕਾਰ ਦੀ ਰਾਡਾਰ ‘ਤੇ ਸੀ। ਅੰਮ੍ਰਿਤਪਾਲ ਦੇ ਨਾਂ ਤੋਂ ਇੰਸਟਾਗ੍ਰਾਮ ‘ਤੇ 35 ਅਕਾਊਂਟ ਹਨ, ਇਨ੍ਹਾਂ ਵਿਚੋਂ ਬਲਿਊ ਟਿਕ ਵਾਲੇ ਅਕਾਊਂਟ ਨੂੰ ਬੰਦ ਕਰ ਦਿੱਤਾ ਗਿਆ ਹੈ।