Punjabpolitical

ਪੁੱਡਾ ਦਾ ਮੁਲਾਜ਼ਮ 12,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, SDO ਫ਼ਰਾਰ

ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਦਫਤਰ ਏ.ਡੀ.ਏ, ਪੁੱਡਾ ਭਵਨ, ਅੰਮ੍ਰਿਤਸਰ (Puda Amritsar Office) ਵਿਖੇ ਤਾਇਨਾਤ ਇਕ ਸੇਵਾਦਾਰ ਨੂੰ 12,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ (arrested with bribe) ਕਰ ਲਿਆ।

ਇਸ ਕੇਸ ਵਿੱਚ ਫਰਾਰ ਸਹਿ ਮੁਲਜ਼ਮ ਵਿਜੈਪਾਲ ਸਿੰਘ, ਐਸ.ਡੀ.ਓ. ਪੁੱਡਾ (Vijaypal Singh, SDO Pudda) ਦੀ ਭਾਲ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐਸ.ਡੀ.ਓ. ਪੁੱਡਾ ਦੇ ਸੇਵਾਦਾਰ ਅੰਮ੍ਰਿਤਦੀਪ ਸਿੰਘ ਨੂੰ ਸੋਰਭ ਭਾਟੀਆ ਵਾਸੀ ਸੁਸ਼ਾਂਤ ਲੋਕ, ਗੁਰੂਗ੍ਰਾਮ, ਹਰਿਆਣਾ ਦੀ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਿੱਤੀ ਜਿਸ ਵਿੱਚ ਦੋਸ਼ ਲਾਇਆ ਸੀ ਕਿ ਨਿਊ ਪਾਲ ਐਵੀਨਿਊ, ਅੰਮ੍ਰਿਤਸਰ ਸਥਿੱਤ ਉਸਦੇ ਇੱਕ ਪਲਾਟ ਨੂੰ ਵੇਚਣ ਸਬੰਧੀ ਕੋਈ ਇਤਰਾਜ਼ ਨਹੀਂ (ਐਨ.ਓ.ਸੀ.) ਜਾਰੀ ਕਰਨ ਬਦਲੇ ਉਕਤ ਐਸ.ਡੀ.ਓ. ਉਸ ਕੋਲੋਂ 12,000 ਰੁਪਏ ਰਿਸ਼ਵਤ ਮੰਗ ਰਿਹਾ ਹੈ।

ਸ਼ਿਕਾਇਤ ਵਿਚਲੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਏ.ਡੀ.ਏ, ਪੁੱਡਾ ਭਵਨ, ਅੰਮ੍ਰਿਤਸਰ ਦਫਤਰ ਦੇ ਬਾਹਰ ਸੇਵਾਦਾਰ ਅੰਮ੍ਰਿਤਦੀਪ ਸਿੰਘ ਨੂੰ ਉਕਤ ਮੁੱਦਈ ਪਾਸੋਂ ਉਸਦਾ ਕੰਮ ਕਰਾਉਣ ਬਦਲੇ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। 

Leave a Reply

Your email address will not be published.

Back to top button