Punjab

ਪੁੱਤ ਨੇ ਮਾਂ ਦੇ ਢਿੱਡ ‘ਚ ਚਾਕੂ ਮਾਰਕੇ ਕੀਤਾ ਬੇਰਹਿਮੀ ਨਾਲ ਕਤਲ

ਖੰਨਾ ‘ਚ ਜਾਇਦਾਦ ਦੇ ਝਗੜੇ ਕਾਰਨ ਬੇਟੇ ਨੇ ਆਪਣੀ ਮਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਬਜ਼ੁਰਗ ਮਾਂ ਦੇ ਪੇਟ ਵਿੱਚ ਇੱਕ ਤੋਂ ਬਾਅਦ ਇੱਕ ਕਈ ਵਾਰ ਕੀਤੇ ਗਏ। ਜਿਸ ਕਾਰਨ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਬਜ਼ੁਰਗ ਮਾਤਾ ਦੀ ਮੌਤ ਹੋ ਗਈ। ਇੰਨਾ ਹੀ ਨਹੀਂ ਕਾਤਲ ਨੇ ਉਸ ਦੇ ਭਰਾ ‘ਤੇ ਵੀ ਜਾਨਲੇਵਾ ਹਮਲਾ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਬਲਜੀਤ ਕੌਰ (77) ਵਜੋਂ ਹੋਈ ਹੈ।

ਬਲਜੀਤ ਕੌਰ ਪੁੱਤਰ ਜੰਗ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਆਪਣੇ ਪਿੰਡ ਵਿੱਚ ਕੀਰਤ ਵੈਸ਼ਨੋ ਢਾਬੇ ਦੇ ਨਾਂ ਹੇਠ ਧੰਦਾ ਕਰ ਰਿਹਾ ਹੈ। ਉਹ ਆਪਣੀ ਮਾਂ ਨਾਲ ਢਾਬੇ ‘ਤੇ ਮੌਜੂਦ ਸੀ ਅਤੇ ਇਸੇ ਦੌਰਾਨ ਉਸ ਦਾ ਭਰਾ ਪਰਮਿੰਦਰ ਸਿੰਘ ਆ ਗਿਆ। ਜਿਸ ਨੇ ਆ ਕੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਪਰਮਿੰਦਰ ਨੇ ਇਤਰਾਜ਼ ਕੀਤਾ ਤਾਂ ਉਸ ਨੇ ਢਾਬੇ ਦੀ ਬਿਜਲੀ ਬੰਦ ਕਰ ਦਿੱਤੀ।

ਮਾਂ ਨੇ ਦਖਲ ਦਿੱਤਾ, ਗੁੱਸੇ ‘ਚ ਮਾਂ ‘ਤੇ ਹਮਲਾ ਕਰ ਦਿੱਤਾ। ਜਦੋਂ ਉਸ ਨੇ ਇਸ ਦਾ ਵਿਰੋਧ ਕੀਤਾ ਤਾਂ ਪਰਮਿੰਦਰ ਨੇ ਧੱਕਾ-ਮੁੱਕੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਜਦੋਂ ਉਸ ਦੀ ਮਾਂ ਨੇ ਦਖਲ ਦੇਣ ਦੀ ਕੋਸ਼ਿਸ਼ ਕੀਤੀ ਤਾਂ ਗੁੱਸੇ ‘ਚ ਆਏ ਪਰਮਿੰਦਰ ਸਿੰਘ ਨੇ ਮਾਂ ਦੇ ਪੇਟ ‘ਚ ਚਾਕੂ ਨਾਲ ਕਈ ਵਾਰ ਕਰਕੇ ਜ਼ਖਮੀ ਕਰ ਦਿੱਤਾ। ਜਦੋਂ ਜੰਗ ਸਿੰਘ ਨੇ ਆਪਣਾ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ‘ਤੇ ਵੀ ਕਈ ਵਾਰ ਹਮਲਾ ਕੀਤਾ ਗਿਆ। ਹਮਲੇ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ।

Leave a Reply

Your email address will not be published.

Back to top button