IndiaPunjab

ਪ੍ਰਦਰਸ਼ਨਕਾਰੀ ਕਿਸਾਨਾਂ ਵਲੋਂ 21 ਫਰਵਰੀ ਨੂੰ ਦਿੱਲੀ ਵੱਲ ਵਧਣ ਦਾ ਐਲਾਨ, ਕੂਚ ਤੋਂ ਪਹਿਲਾਂ ਆਏ ਹਾਈਕੋਰਟ ਦੇ ਹੁਕਮ

Protesting farmers announced to move towards Delhi tomorrow

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਚੌਥੇ ਗੇੜ ਦੀ ਬੈਠਕ ਵਿਚ ਕੇਂਦਰ ਸਰਕਾਰ ਵੱਲੋਂ ਪੰਜ ਫ਼ਸਲਾਂ ਉਤੇ ਐੱਮਐੱਸਪੀ ਦੀ ਗਾਰੰਟੀ ਦਿੱਤੇ ਜਾਣ ਦੀ ਤਜਵੀਜ਼ ਨੂੰ ਰੱਦ ਕਰ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ‘ਹੁਣ ਜੋ ਵੀ ਹੋਵੇਗਾ, ਉਸ ਲਈ ਉਹ (ਸਰਕਾਰ) ਜ਼ਿੰਮੇਵਾਰ ਹੋਵੇਗੀ।’ ਸਰਕਾਰ ਨਾਲ ਗੱਲਬਾਤ ਨਾਕਾਮ ਹੋਣ ਤੋਂ ਬਾਅਦ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਬੁੱਧਵਾਰ 21 ਫਰਵਰੀ ਨੂੰ ਦਿੱਲੀ ਵੱਲ ਵਧਣਗੇ।

ਪੰਜਾਬ ਹਰਿਆਣਾ ਹਾਈਕੋੋਰਟ ਦੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦੇ ਦਿੱਤੇ ਹਨ। ਹਾਈਕੋਰਟ ਨੇ ਆਖਿਆ ਹੈ ਕਿ ‘ਖਨੌੌਰੀ ਤੇ ਸ਼ੰਭੂ ਬਾਰਡਰ ਉਤੇ ਭੀੜ ਜਮ੍ਹਾਂ ਨਾ ਹੋਣ ਦਿੱਤੀ ਜਾਵੇ।

Back to top button