ਪ੍ਰਧਾਨ ਮੰਤਰੀ ਮੋਦੀ ਕਰਨਗੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ
Prime Minister Modi will inaugurate Jalandhar Cantt Railway Station on 17th

Prime Minister Modi will inaugurate Jalandhar Cantt Railway Station on 17th
‘ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ’ ਤਹਿਤ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤੇ ਗਏ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਆਨਲਾਈਨ ਕੀਤਾ ਜਾਵੇਗਾ। ਉਦਘਾਟਨ ਸਮਾਗਮ ਤੋਂ ਪਹਿਲਾਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਸ਼ਨੀਵਾਰ ਨੂੰ ਰੇਲਵੇ ਬੋਰਡ ਦੇ ਚੇਅਰਮੈਨ ਸਤੀਸ਼ ਕੁਮਾਰ ਨੇ ਸਟੇਸ਼ਨ ਦਾ ਵਿਸਥਾਰ ਨਾਲ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਰੇਲਵੇ ਦੇ ਕਈ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।
ਨਿਰੀਖਣ ਦੌਰਾਨ ਚੇਅਰਮੈਨ ਨੇ ਸਟੇਸ਼ਨ ‘ਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਬਾਕੀ ਰਹਿੰਦੇ ਛੋਟੇ-ਮੋਟੇ ਕੰਮ ਜਲਦੀ ਤੋਂ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਉਦਘਾਟਨ ਤੋਂ ਪਹਿਲਾਂ ਸਾਰੀਆਂ ਤਿਆਰੀਆਂ ਪੂਰੀਆਂ ਹੋਣ ਅਤੇ ਯਾਤਰੀਆਂ ਨੂੰ ਵਿਸ਼ਵ-ਪੱਧਰੀ ਸਹੂਲਤਾਂ ਮਿਲ ਸਕਣ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਪ੍ਰਸਤਾਵਿਤ ਉਦਘਾਟਨ ਸਮਾਗਮ ਨੂੰ ਲੈ ਕੇ ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪਿਛਲੇ ਕੁਝ ਦਿਨਾਂ ਤੋਂ ਰੇਲਵੇ ਦੇ ਸੀਨੀਅਰ ਅਧਿਕਾਰੀ ਲਗਾਤਾਰ ਸਟੇਸ਼ਨ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਇਸ ਤੋਂ ਪਹਿਲਾਂ ਰੇਲਵੇ ਦੀ ਜਨਰਲ ਮੈਨੇਜਰ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਸਟੇਸ਼ਨ ਦਾ ਨਿਰੀਖਣ ਕਰ ਚੁੱਕੇ ਹਨ। ਇਸੇ ਕੜੀ ਵਿੱਚ ਸ਼ਨੀਵਾਰ ਨੂੰ ਰੇਲਵੇ ਬੋਰਡ ਦੇ ਚੇਅਰਮੈਨ ਸਤੀਸ਼ ਕੁਮਾਰ ਨੇ ਖੁਦ ਸਟੇਸ਼ਨ ਪਹੁੰਚ ਕੇ ਤਿਆਰੀਆਂ ਦੀ ਸਮੀਖਿਆ ਕੀਤੀ।
ਸਤੀਸ਼ ਕੁਮਾਰ ਨੇ ਦੱਸਿਆ ਕਿ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਪ੍ਰੋਗਰਾਮ ਪ੍ਰਸਤਾਵਿਤ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇਸ਼ ਭਰ ਦੇ 75 ਅੰਮ੍ਰਿਤ ਭਾਰਤ ਰੇਲਵੇ ਸਟੇਸ਼ਨਾਂ ਨੂੰ ਇੱਕੋ ਸਮੇਂ ਰਾਸ਼ਟਰ ਨੂੰ ਸਮਰਪਿਤ ਕਰਨਗੇ, ਜਿਨ੍ਹਾਂ ਵਿੱਚ ਜਲੰਧਰ ਕੈਂਟ ਰੇਲਵੇ ਸਟੇਸ਼ਨ ਵੀ ਸ਼ਾਮਲ ਹੈ। ਭਾਰਤੀ ਰੇਲਵੇ ਲਈ ਮਾਣ ਵਾਲਾ ਪਲ ਕਰਾਰ ਦਿੱਤਾ। ਚੇਅਰਮੈਨ ਨੇ ਕਿਹਾ ਕਿ ‘ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਬਹੁਤ ਹੀ ਸੁੰਦਰ ਅਤੇ ਆਧੁਨਿਕ ਢੰਗ ਨਾਲ ਪੁਨਰਵਿਕਾਸ ਕੀਤਾ ਗਿਆ ਹੈ। ਸਟੇਸ਼ਨ ‘ਤੇ ਯਾਤਰੀਆਂ ਦੀ ਸਹੂਲਤ ਲਈ ਆਧੁਨਿਕ ਉਡੀਕ ਘਰ, ਬਿਹਤਰ ਯਾਤਰੀ ਸਹੂਲਤਾਂ, ਆਕਰਸ਼ਕ ਇਮਾਰਤ, ਉੱਤਮ ਰੌਸ਼ਨੀ ਪ੍ਰਬੰਧ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਵਿਕਸਿਤ ਕੀਤੀਆਂ ਗਈਆਂ ਹਨ। ਪੁਰਾਣੇ ਅਤੇ ਨਵੇਂ ਸਟੇਸ਼ਨ ਦੇ ਸਰੂਪ ਵਿੱਚ ਸਪੱਸ਼ਟ ਫਰਕ ਨਜ਼ਰ ਆਉਂਦਾ ਹੈ। ਨਿਰੀਖਣ ਦੌਰਾਨ ਸਾਹਮਣੇ ਆਈਆਂ ਛੋਟੀਆਂ ਕਮੀਆਂ ਨੂੰ ਜਲਦੀ ਦੂਰ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।’











