
ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਬੀਬੀਸੀ ਡਾਕੂਮੈਂਟਰੀ ਦਾ ਪ੍ਰਸਾਰਣ ਕਰਨ ਵਾਲੇ ਕਈ ਯੂਟਿਊਬ ਚੈਨਲਾਂ ਨੂੰ ਬਲਾਕ ਕਰਨ ਦੇ ਨਿਰਦੇਸ਼ ਦਿੱਤੇ ਹਨ।
ਮੰਤਰਾਲੇ ਨੇ ਟਵਿਟਰ ਨੂੰ ‘ਇੰਡੀਆ: ਦਿ ਮੋਦੀ ਕੈਵਸ਼ਚਨ’ ਸਿਰਲੇਖ ਵਾਲੀ ਡਾਕੂਮੈਂਟਰੀ ਬਾਰੇ 50 ਤੋਂ ਵੱਧ ਟਵੀਟ ਹਟਾਉਣ ਲਈ ਵੀ ਕਿਹਾ ਹੈ।
ਮੰਤਰਾਲੇ ਦੇ ਸੂਤਰਾਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਸੂਤਰਾਂ ਅਨੁਸਾਰ ਆਈਟੀ ਨਿਯਮ, 2021 ਦੇ ਤਹਿਤ ਐਮਰਜੈਂਸੀ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਯੂਟਿਊਬ ਅਤੇ ਟਵਿਟਰ ਨੂੰ ਇਸ ਡਾਕੂਮੈਂਟਰੀ ਨੂੰ ਬਲਾਕ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਯੂਟਿਊਬ ਅਤੇ ਟਵਿੱਟਰ ਇਸ ਐਕਟ ਦੇ ਤਹਿਤ ਆਦੇਸ਼ ਦੀ ਪਾਲਣਾ ਕਰਨ ਲਈ ਪਾਬੰਦ ਹਨ।