PoliticsIndia

ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਲਈ ਨਵਾਂ ਆਦੇਸ਼ ਜਾਰੀ,ਅੱਜ 9 ਨਵੰਬਰ ਤੋਂ ਲਾਗੂ

New order issued for private and government schools, effective from today, November 9

ਹਰਿਆਣਾ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਲਈ ਨਵਾਂ ਆਦੇਸ਼ ਜਾਰੀ ਕੀਤਾ ਗਿਆ ਹੈ। ਜਾਰੀ ਹੁਕਮਾਂ ਅਨੁਸਾਰ ਹੁਣ ਹਰ ਦੂਜੇ ਸ਼ਨੀਵਾਰ ਨੂੰ ਸਾਰੇ ਸਕੂਲਾਂ ਵਿੱਚ ਛੁੱਟੀ ਕਰਨੀ ਹੀ ਪਵੇਗੀ। ਪਹਿਲਾਂ ਪ੍ਰਾਈਵੇਟ ਸਕੂਲ ਛੁੱਟੀ ਤੋਂ ਟਾਲਾ ਵੱਟ ਜਾਂਦੇ ਸੀ। ਇਹ ਨਿਯਮ ਅੱਜ ਯਾਨੀ 9 ਨਵੰਬਰ 2024 ਤੋਂ ਲਾਗੂ ਹੋ ਰਿਹਾ ਹੈ।

ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਰਾਹਤ ਦੀ ਖ਼ਬਰ ਹੈ। ਹੁਣ ਲੰਬੇ ਵੀਕਐਂਡ ਦਾ ਇੰਤਜ਼ਾਰ ਕਰਨ ਦੀ ਲੋੜ ਨਹੀਂ ਹੈ।

ਜਾਣਕਾਰੀ ਅਨੁਸਾਰ ਵਿਭਾਗ ਨੇ ਹੁਕਮਾਂ ਵਿੱਚ ਕਿਹਾ ਹੈ ਕਿ ਦੇਖਣ ਵਿੱਚ ਆਇਆ ਹੈ ਕਿ ਗਜ਼ਟਿਡ, ਲੋਕਲ ਜਾਂ ਹੋਰ ਐਲਾਨੀਆਂ ਛੁੱਟੀਆਂ ਦੌਰਾਨ ਕੁਝ ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਇਲਾਵਾ ਹੋਰ ਗਤੀਵਿਧੀਆਂ ਲਈ ਸਕੂਲ ਬੁਲਾਉਂਦੇ ਹਨ, ਜੋ ਕਿ ਗਲਤ ਹੈ। ਇਹ ਵੀ ਹੁਕਮ ਦਿੱਤਾ ਗਿਆ ਹੈ ਕਿ ਛੁੱਟੀਆਂ ਦੌਰਾਨ ਵਿਦਿਆਰਥੀਆਂ ਨੂੰ ਕਿਸੇ ਵੀ ਗਤੀਵਿਧੀ ਲਈ ਸਕੂਲ ਨਾ ਬੁਲਾਇਆ ਜਾਵੇ।

Back to top button