ChandigarhPunjab

ਪ੍ਰਾਈਵੇਟ ਬੱਸ ਟਰਾਂਸਪੋਰਟਰਜ਼ ਵੱਲੋਂ ਪੰਜਾਬ ‘ਚ ਚੱਕਾ ਜਾਮ ਭਲਕੇ, 14 ਅਗਸਤ ਨੂੰ ਬੱਸ ਟਰਾਂਸਪੋਰਟਰ ਆਪਣੀ ਬੱਸ ਸਾੜ ਕੇ ਕਰਨਗੇ ਰੋਸ ਪ੍ਰਦਰਸ਼ਨ

15 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ‘ਤੇ 14 ਅਗਸਤ ਨੂੰ ਪ੍ਰਾਈਵੇਟ ਬੱਸ ਟਰਾਂਸਪੋਰਟਰ ਹਰ ਜਿਲ੍ਹੇ ਚ 14 ਅਗਸਤ ਆਪਣੀ ਬੱਸ ਸਾੜ ਕੇ ਸਰਕਾਰ ਖ਼ਿਲਾਫ਼ ਕਰਨਗੇ ਰੋਸ ਜ਼ਾਹਰ- ਜਲਾਲ/ ਸ਼ਰਮਾ

ਜਲੰਧਰ/ ਐਸ ਐਸ ਚਾਹਲ

ਪੰਜਾਬ ਵਿੱਚ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋ ਰਹਿੰਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਲਗਾਤਾਰ ਧਰਨੇ ਪ੍ਰਦਰਸਨ ਕੀਤੇ ਜਾ ਰਹੇ ਹਨ, ਜਿਸ ਤਹਿਤ ਪਿਛਲੀ ਸਰਕਾਰ ਵੱਲੋਂ ਬੱਸਾਂ ਵਿੱਚ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਸਹੂਲਤ ਦਿੱਤੇ ਜਾਣ ਤੋਂ ਬਾਅਦ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਵੱਡਾ ਆਰਥਿਕ ਨੁਕਸਾਨ ਹੋ ਜਾਣ ਤੋਂ ਬਾਅਦ ਸਰਕਾਰ ਵੱਲੋਂ ਇਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤੇ ਜਾਣ ਖ਼ਿਲਾਫ਼ ਹੁਣ ਸਮੁੱਚੇ ਪੰਜਾਬ ਦੇ ਪ੍ਰਾਈਵੇਟ ਟਰਾਂਸਪੋਰਟਰਜ਼ ਵੱਲੋਂ 9 ਅਗਸਤ ਨੂੰ ਆਪਣੀਆਂ ਬੱਸਾਂ ਬੰਦ ਰੱਖ ਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

bus

ਬਠਿੰਡਾ ਪ੍ਰਾਈਵੇਟ ਟਰਾਂਸਪੋਰਟ ਐਸੋਸੀਏਸ਼ਨ ਦੇ ਪ੍ਰਧਾਨ ਨਰਪਿੰਦਰ ਸਿੰਘ ਜਲਾਲ ਅਤੇ ਪ੍ਰਾਈਵੇਟ ਟਰਾਂਸਪੋਰਟ ਐਸੋਸੀਏਸ਼ਨ ਪੰਜਾਬ ਦੀ ਐਕਸ਼ਨ ਕਮੇਟੀ ਦੇ ਅਹੁਦੇਦਾਰ ਸੰਦੀਪ ਸ਼ਰਮਾ ਨੇ ਸਾਂਝੇ ਤੌਰ ਤੇ ਦਸਿਆ ਕਿ ਨੇ ਕਿਹਾ ਕਿ ਸਰਕਾਰ ਵੱਲੋਂ ਬੀਬੀਆਂ ਭੈਣਾਂ ਨੂੰ ਮੁਫ਼ਤ ਬੱਸ ਸਫ਼ਰ ਦਿੱਤੀ ਗਈ ਸਹੂਲਤ ਪ੍ਰਾਈਵੇਟ ਟਰਾਂਸਪੋਰਟਰ ਵੱਡੇ ਆਰਥਿਕ ਨੁਕਸਾਨ ਵਿੱਚ ਚਲੇ ਗਏ ਹਨ। ਪੰਜਾਬ ਸਰਕਾਰ ਨੂੰ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਵੀ ਪ੍ਰਾਈਵੇਟ ਟਰਾਂਸਪੋਰਟਰਜ਼ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਤੇ ਨਾ ਹੀ ਟਰਾਂਸਪੋਰਟ ਮੰਤਰੀ ਵੱਲੋਂ ਉਨ੍ਹਾਂ ਨੂੰ ਸਮਾਂ ਦਿੱਤਾ ਜਾ ਰਿਹਾ ਹੈ। 9 ਅਗਸਤ ਨੂੰ ਪੰਜਾਬ ਦੀਆਂ ਸੜਕਾਂ ‘ਤੇ ਨਹੀਂ ਦੌੜਨਗੀਆਂ ਪ੍ਰਾਈਵੇਟ ਬੱਸਾਂਜਿਸ ਕਾਰਨ ਮਜਬੂਰੀ ਵੱਸ ਉਨ੍ਹਾਂ ਵੱਲੋਂ ਇੱਕ ਦਿਨ ਲਈ ਆਪਣੀਆਂ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ, ਉਨ੍ਹਾਂ ਕਿਹਾ ਕਿ ਜੇ ਫਿਰ ਵੀ ਸੁਣਵਾਈ ਨਹੀਂ ਹੁੰਦੀ ਤਾਂ ਉਨ੍ਹਾਂ ਵੱਲੋਂ 14 ਅਗਸਤ ਤੱਕ ਆਪਣੀਆਂ ਬੱਸਾਂ ‘ਤੇ ਕਾਲੀਆਂ ਝੰਡੀਆਂ ਲਗਾ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ।

ਇਸ ਤੋਂ ਇਲਾਵਾ 15 ਅਗਸਤ ਨੂੰ ਲੁਧਿਆਣਾ ਵਿਖੇ, ਜਿੱਥੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਉੱਥੇ ਹੀ ਪ੍ਰਾਈਵੇਟ ਟਰਾਂਸਪੋਰਟਰਾਂ ਵੱਲੋਂ ਹਰ ਜਿਲ੍ਹੇ ਚ 14 ਅਗਸਤ ਆਪਣੀ ਦਸ ਸਾੜ ਕੇ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕੀਤਾ ਜਾਵੇਗਾ।

Leave a Reply

Your email address will not be published.

Back to top button