ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਨੇ 1993 ਦੇ ਦਿੱਲੀ ਬੰਬ ਧਮਾਕਿਆਂ ਦੇ ਦੋਸ਼ੀ ਦਵਿੰਦਰਪਾਲ ਸਿੰਘ ਭੁੱਲਰ ਦੀ ਜੇਲ ਤੋਂ ਸਮੇਂ ਤੋਂ ਪਹਿਲਾਂ ਰਿਹਾਈ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ‘ਆਪ’ ਦੀ ਪੰਜਾਬ ਸਰਕਾਰ ਅਤੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਕਾਰਵਾਈ ‘ਤੇ ਗੁੱਸਾ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪਟੀਸ਼ਨ ਰੱਦ ਕਰਕੇ ਸਿੱਖ ਸੰਗਤ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਗਿਆ ਹੈ।
ਇਸ ਮੌਕੇ ਨੇ ਸੁਖਬੀਰ ਬਾਦਲ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਕਠਪੁਤਲੀ ਭਗਵੰਤ ਮਾਨ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਜੀ ਦੀ ਰਿਹਾਈ ਦੀ ਅਪੀਲ ਨੂੰ 7 ਵਾਰ ਰੱਦ ਕਰਨਾ ਮਨੁੱਖਤਾ ਵਿਰੁੱਧ ਕੀਤਾ ਗਿਆ ਇੱਕ ਘਿਨਾਉਣਾ ਅਪਰਾਧ ਹੈ।