ਪੰਜਾਬ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਆਕੜੀ ਦੀ ਸਰਪੰਚ ਹਰਜੀਤ ਕੌਰ ਨੂੰ ਪਿੰਡ ਵਿੱਚ ਵਿਕਾਸ ਕਾਰਜਾਂ ਦੇ ਨਾਂ ’ਤੇ ਪੰਚਾਇਤੀ ਫੰਡਾਂ ਵਿੱਚ 12.24 ਕਰੋੜ ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪੰਚਾਇਤੀ ਫੰਡਾਂ ਵਿੱਚ ਵੱਖ-ਵੱਖ ਦੋਸ਼ੀਆਂ ਵੱਲੋਂ ਕੀਤੇ ਘਪਲੇ ਦੀ ਜਾਂਚ ਲਈ ਪਹਿਲਾਂ ਹੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਆਈ.ਪੀ.ਸੀ. ਦੀ ਧਾਰਾ 406, 420, 409, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਅਤੇ 13(2) ਤਹਿਤ ਐਫਆਈਆਰ ਨੰਬਰ 12 ਮਿਤੀ 26.05.2022 ਦਰਜ ਕੀਤੀ ਹੋਈ ਹੈ ਜਿਸ ਦੀ ਗਹਿਨ ਪੜਤਾਲ ਜਾਰੀ ਹੈ।