Punjab

ਪੰਜਾਬੀ ਭਾਸ਼ਾ 'ਚ ਸਾਈਨ ਬੋਰਡ ਲਿਖਣ ਦਾ ਅੱਜ ਆਖਰੀ ਦਿਨ , ਨਹੀਂ ਤਾਂ....!

ਸਾਈਨ ਬੋਰਡ ‘ਤੇ ਸਭ ਤੋਂ ਉੱਪਰ ਪੰਜਾਬੀ ‘ਚ ਨਾਮ ਲਿਖਣ ਅਤੇ ਸਰਕਾਰੀ ਵੈੱਬਸਾਈਟ ਦਾ ਡਾਟਾ ਪੰਜਾਬੀ ਭਾਸ਼ਾ ‘ਚ ਅਪਲੋਡ ਕਰਨ ਦਾ ਅੱਜ ਆਖਰੀ ਦਿਨ ਹੈ। ਅਜਿਹਾ ਨਾ ਕਰਨ ਵਾਲਿਆਂ ਵਿਰੁੱਧ ਸਿੱਧੀ ਕਾਰਵਾਈ ਕੀਤੀ ਜਾਵੇਗੀ। ਭਾਸ਼ਾ ਵਿਭਾਗ ਨੇ ਇਸ ਸਬੰਧੀ ਪੂਰੀ ਤਿਆਰੀ ਕਰ ਲਈ ਹੈ। ਵਿਭਾਗ ਮੁਤਾਬਕ ਉਲੰਘਣਾ ਕਰਨ ਵਾਲਿਆਂ ਨੂੰ ਪਹਿਲਾਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ। ਨੋਟਿਸ ਤੋਂ ਬਾਅਦ 500 ਤੋਂ 5 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।

ਜੁਰਮਾਨਾ ਕਦੋਂ ਤੋਂ ਸ਼ੁਰੂ ਹੋਵੇਗਾ, ਇਸ ਦਾ ਫੈਸਲਾ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਹੋ ਸਕਦਾ ਹੈ। ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ 5 ਦਸੰਬਰ ਨੂੰ 21 ਫਰਵਰੀ ਤੱਕ ਸਾਰੇ ਸਾਈਨ ਬੋਰਡ ਪੰਜਾਬੀ ਵਿੱਚ ਲਿਖਣ ਦੇ ਨਿਰਦੇਸ਼ ਦਿੱਤੇ ਸਨ। 19 ਨਵੰਬਰ 2022 ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ 21 ਫਰਵਰੀ ਤੱਕ ਸਾਈਨ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣ ਦੀ ਹਦਾਇਤ ਕੀਤੀ ਗਈ ਸੀ।

Leave a Reply

Your email address will not be published.

Back to top button