
ਪੰਜਾਬ ਕਾਂਗਰਸ (Punjab Congres) ਨੂੰ ਵੱਡਾ ਝਟਕਾ ਲੱਗਾ ਹੈ। ਵਿਧਾਇਕ ਡਾਕਟਰ ਰਾਜਕੁਮਾਰ ਚੱਬੇਵਾਲ (Doctor Rajkumar Chabbewal) ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (AAP) ‘ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚੱਬੇਵਾਲ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਸਤੀਫਾ ਸੌਂਪਿਆ। ਇਸ ਸਬੰਧੀ ਜਾਣਕਾਰੀ ਉਨ੍ਹਾਂ ਆਪਣੇ ਟਵਿੱਟਰ ਹੈਂਡਲ ‘ਤੇ ਵੀ ਸਾਂਝੀ ਕੀਤੀ ਹੈ।