ChandigarhPunjab
ਕੋਰਟ ਕੰਪਲੈਕਸ ‘ਚ ਨਾਇਬ ਕੋਰਟ ASI ਅਵਤਾਰ ਸਿੰਘ ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਸਮਰਾਲਾ ਕੋਰਟ ਕੰਪਲੈਕਸ, ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ ਅਵਤਾਰ ਸਿੰਘ ਨੂੰ 7000 ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੰਦੀਪ ਕੁਮਾਰ ਵਾਸੀ ਜਿਆਣਪੁਰਾ, ਉੱਤਰ ਪ੍ਰਦੇਸ਼ ਦੀ ਸ਼ਿਕਾਇਤ ‘ਤੇ ਮੁਲਜ਼ਮ ਏ.ਐਸ.ਆਈ ਅਵਤਾਰ ਸਿੰਘ, ਜੋ ਕਿ ਹੁਣ ਮਾਛੀਵਾੜਾ ਦੀ ਨਾਗਰਾ ਕਲੋਨੀ ਦਾ ਰਹਿਣ ਵਾਲਾ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਲੁਧਿਆਣਾ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਖ਼ਿਲਾਫ਼ ਦੁਰਘਟਨਾ ਦਾ ਕੇਸ ਅਦਾਲਤ ਵਿੱਚ ਵਿਚਾਰ ਅਧੀਨ ਹੈ, ਜਿਸ ਕਾਰਨ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਪ੍ਰਭਾਵਿਤ ਹੋਇਆ ਹੈ। ਉਸ ਨੇ ਦੋਸ਼ ਲਾਇਆ ਕਿ ਅਵਤਾਰ ਸਿੰਘ ਅਦਾਲਤ ਵਿੱਚ ਬਿਆਨ ਦਰਜ ਕਰਵਾਉਣ ਬਦਲੇ 20 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ ਪਰ ਸੌਦਾ 7 ਹਜ਼ਾਰ ਰੁਪਏ ਵਿੱਚ ਹੋ ਗਿਆ।
ਉਨ੍ਹਾਂ ਦੱਸਿਆ ਕਿ ਵਿਜੀਲੈਂਸ ਟੀਮ ਨੇ ਸ਼ਿਕਾਇਤ ਵਿੱਚ ਤੱਥਾਂ ਦੀ ਪੜਤਾਲ ਕਰਨ ਉਪਰੰਤ ਏ.ਐਸ.ਆਈ ਅਵਤਾਰ ਸਿੰਘ ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।