PunjabPolitics

ਸੀਨੀਅਰ ਪੱਤਰਕਾਰ ਮਨਜੀਤ ਸਿੰਘ ਸਿੱਧੂ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਨਿਯੁਕਤ

ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਸਾਬਕਾ ਮੀਡੀਆ ਇੰਚਾਰਜ ਅਤੇ ਸਲਾਹਕਾਰ ਮਨਜੀਤ ਸਿੰਘ ਸਿੱਧੂ ਨੂੰ ਆਪਣਾ ਓਐਸਡੀ (ਜਨ ਸੰਪਰਕ) ਨਿਯੁਕਤ ਕਰ ਲਿਆ ਹੈ। ਦਰਅਸਲ ਮਨਜੀਤ ਸਿੱਧੂ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫੀ ਕਰੀਬੀ ਮੰਨੇ ਜਾਂਦੇ ਰਹੇ ਹਨ। ਮਨਜੀਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਅਤੇ ਪੰਜਾਬ ਦੇ ਪੱਤਰਕਾਰ ਭਾਈਚਾਰੇ ਵਿੱਚ ਇੱਕ ਸਤਿਕਾਰਤ ਸ਼ਖਸੀਅਤ ਹਨ। ਉਹ ਲੰਬੇ ਸਮੇਂ ਆਮ ਆਦਮੀ ਪਰਟੀ ਪੰਜਾਬ ਦੇ ਮੀਡੀਆ ਨੂੰ ਸੰਭਾਲ ਰਹੇ ਸਨ। ਪੱਤਰਕਾਰਾਂ ਨਾਲ ਉਨ੍ਹਾਂ ਦੇ ਚੰਗੇ ਸਬੰਧਾਂ ਅਤੇ ਅਨੁਭਵ ਕਾਰਨ ਉਨ੍ਹਾਂ ਦੀ ਨਿਯੁਕਤੀ ਦਾ ਲਾਹਾ ਆਮ ਆਦਮੀ ਪਾਰਟੀ ਅਤੇ ਪੰਜਾਬ ਦੀ ਸਰਕਾਰ ਦੋਵਾਂ ਨੂੰ ਮਿਲੇਗਾ।

ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਮਨਜੀਤ ਸਿੱਧੂ ਨੇ ਪੰਜਾਬ ਦੇ ਕਈ ਵੱਡੇ ਪੰਜਾਬੀ ਅਖਬਾਰਾਂ ਵਿੱਚ ਪੱਤਰਕਾਰ ਵਜੋਂ ਕੰਮ ਕੀਤਾ ਹੈ। ਮਨਜੀਤ ਸਿੰਘ ਸਿੱਧੂ ਇੱਕ ਅਖਬਾਰ ਦੇ ਸੰਪਾਦਕ ਵੀ ਰਹਿ ਚੁੱਕੇ ਹਨ।

Back to top button