ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ ਪ੍ਰੈੱਸ ਕਾਨਫਰੰਸ ਕਰਕੇ ਕੀਤਾ ਜਾਵੇਗਾ। ਸ਼ਨੀਵਾਰ ਦੁਪਹਿਰ 3 ਵਜੇ। ਮੰਨਿਆ ਜਾ ਰਿਹਾ ਹੈ ਕਿ 2019 ਦੀ ਤਰ੍ਹਾਂ 2024 ਦੀਆਂ ਲੋਕ ਸਭਾ ਚੋਣਾਂ ਵੀ ਸੱਤ ਪੜਾਵਾਂ ਵਿੱਚ ਹੋਣਗੀਆਂ। ਇਸ ਦੇ ਨਾਲ ਹੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਜੰਗ ਤੇਜ਼ ਹੋ ਗਈ ਹੈ। ਕਿਉਂਕਿ ਸੱਤਾਧਾਰੀ ‘ਆਪ’ ਦੇ ਕਈ ਵਿਧਾਇਕਾਂ ਅਤੇ ਕੁਝ ਵੱਡੇ ਆਗੂਆਂ ਬਾਰੇ ਚਰਚਾ ਹੈ ਕਿ ਉਹ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ।
ਪੰਜਾਬ ਦੀ ਸਿਆਸਤ ਵਿੱਚ ਤੂਫ਼ਾਨ ਆਇਆ ਹੋਇਆ ਹੈ। ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਆਮ ਆਦਮੀ ਪਾਰਟੀ ਦੇ ਕਈ ਆਗੂ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਦੇ ਨਾਲ ਹੀ ‘ਆਪ’ ਦੇ ਕਈ ਵਿਧਾਇਕ ਭਾਜਪਾ ਦੀ ਅੰਦਰੂਨੀ ਮਦਦ ਕਰਨਗੇ। ਫਿਲਹਾਲ ਇਹ ਅਟਕਲਾਂ ਹਨ। ਦੂਜੇ ਪਾਸੇ ‘ਆਪ’ ਦੇ ਇਕਲੌਤੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਕਈ ਅਫਵਾਹਾਂ ਹਨ।
ਜਲੰਧਰ ਤੋਂ ‘ਆਪ’ ਸੰਸਦ ਮੈਂਬਰ ਸੁਸ਼ੀਲ ਰਿੰਕੂ 6 ਮਹੀਨੇ ਪਹਿਲਾਂ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋਏ ਸਨ। ਸੁਸ਼ੀਲ ਰਿੰਕੂ ਕਾਂਗਰਸ ਵੱਲੋਂ ਜਲੰਧਰ ਪੱਛਮੀ ਹਲਕੇ ਤੋਂ ਵਿਧਾਨ ਸਭਾ ਚੋਣ ਲੜੇ ਸਨ, ਪਰ ਹਾਰ ਗਏ ਸਨ। ਉਸ ਤੋਂ ਬਾਅਦ ਜਲੰਧਰ ‘ਚ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਜ਼ਿਮਨੀ ਚੋਣ ਹੋਈ ਤਾਂ ਸੁਸ਼ੀਲ ਰਿੰਕੂ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋਏ ਅਤੇ ਸੰਸਦ ਮੈਂਬਰ ਦੀ ਚੋਣ ਜਿੱਤ ਗਏ।
ਇੱਕ ਵਾਰ ਫਿਰ ਸੁਸ਼ੀਲ ਰਿੰਕੂ ਦੀ ਪਾਰਟੀ ਬਦਲਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਕਈ ਸਿਆਸੀ ਮਾਹਰਾਂ ਦਾ ਕਹਿਣਾ ਹੈ ਕਿ ਇਹ ਸਿਰਫ਼ ਸੁਸ਼ੀਲ ਰਿੰਕੂ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਹੈ। ਇਹ ਸਾਜ਼ਿਸ਼ ਕਿਸੇ ਹੋਰ ਨੇ ਨਹੀਂ ਸਗੋਂ ‘ਆਪ’ ਦੇ ਕੁਝ ਆਗੂਆਂ ਵੱਲੋਂ ਰਚੀ ਜਾ ਰਹੀ ਹੈ। ਕਿਉਂਕਿ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋਣ ਅਤੇ ਸਾਂਸਦ ਬਣਨ ਤੋਂ ਬਾਅਦ ਰਿੰਕੂ ਦੇ ‘ਆਪ’ ਦੇ ਕਈ ਆਗੂਆਂ ਨਾਲ ਮਾੜੇ ਸਬੰਧ ਬਣ ਚੁੱਕੇ ਹਨ।
ਸਿਆਸੀ ਹਲਕਿਆਂ ਵਿੱਚ ਇਹ ਵੀ ਚਰਚਾ ਹੋ ਰਹੀ ਹੈ ਕਿ ਸੁਸ਼ੀਲ ਰਿੰਕੂ ਦੀ ਭਾਜਪਾ ਦੇ ਕਈ ਆਗੂਆਂ ਨਾਲ ਗੱਲਬਾਤ ਚੱਲ ਰਹੀ ਹੈ। ਰਿੰਕੂ ਦੇ ਅਯੁੱਧਿਆ ਅਤੇ ਕਾਸ਼ੀ ਜਾਣ ਤੋਂ ਬਾਅਦ ਚਰਚਾ ਛਿੜ ਗਈ ਸੀ ਕਿ ਰਿੰਕੂ ਨੇ ਕਾਸ਼ੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਹਿਮ ਆਗੂਆਂ ਨਾਲ ਮੀਟਿੰਗ ਵੀ ਕੀਤੀ ਸੀ। ਹੁਣ ਦੇਖਣਾ ਇਹ ਹੋਵੇਗਾ ਕਿ ਇਹ ਅੰਦਾਜ਼ਾ ਕਿੰਨਾ ਕੁ ਸੱਚ ਹੁੰਦਾ ਹੈ। ਇਹ ਤਾਂ ਸਮਾਂ ਆਉਣ ਤੇ ਪਤਾ ਲਗੇਗਾ ਕਿ ਆਪ ਦੇ ਕਈ ਆਗੂ ਭਾਜਪਾ ਵਿੱਚ ਹੋ ਸਕਦੇ ਨੇ ਸ਼ਾਮਲ ?