
ਲੁਧਿਆਣਾ ਦੇ ਥਾਣਾ ਸਦਰ ਦੀ ਪੁਲਿਸ ਨੂੰ ਉਸ ਵੇਲੇ ਭਾਜੜਾ ਪੈ ਗਈਆਂ ਜਦੋਂ ਅਣਪਛਾਤੇ ਵਿਅਕਤੀਆਂ ਵੱਲੋਂ ਆਦਰਸ਼ ਸੀਨੀਅਰ ਸੈਕੈਂਡਰੀ ਸਕੂਲ ਨੂੰ ਬੰਬ ਨਾਲ ਉਡਾ ਦੇਣ ਦੀ ਧਮਕੀ ਦਿੱਤੀ ਗਈ l ਸੂਤਰਾਂ ਦਾ ਕਹਿਣਾ ਹੈ ਕਿ ਇਹ ਧਮਕੀ ਭਰਿਆ ਮੈਸੇਜ ਅਣਪਛਾਤੇ ਵਿਅਕਤੀਆਂ ਵੱਲੋਂ ਪ੍ਰਿੰਸੀਪਲ ਨੂੰ ਈਮੇਲ ਦੇ ਜ਼ਰੀਏ ਭੇਜਿਆ ਗਿਆ ਹੈ l ਜਾਣਕਾਰੀ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਕੂਲ ਦੇ ਚੱਪੇ-ਚੱਪੇ ਦੀ ਜਾਂਚ ਕਰਨੀ ਸ਼ੁਰੂ ਕੀਤੀl ਬਦਮਾਸ਼ਾਂ ਨੇ ਸਕੂਲ ਪ੍ਰਿੰਸੀਪਲ ਨੂੰ ਈਮੇਲ ਭੇਜ ਕੇ ਇਹ ਆਖਿਆ ਕਿ 5 ਅਕਤੂਬਰ ਨੂੰ ਉਨ੍ਹਾਂ ਦੇ ਸਕੂਲ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ l ਸੂਤਰਾਂ ਦਾ ਕਹਿਣਾ ਹੈ ਕਿ ਜਿਸ ਮੋਬਾਈਲ ਤੋਂ ਈਮੇਲ ਭੇਜੀ ਗਈ ਹੈ ਉਹ ਨੰਬਰ ਬਿਹਾਰ ਦਾ ਹੈ l