
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਉਮੀਦਵਾਰ ਲਈ ਵਿਚਾਰਾਂ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸਿਆਸੀ ਰਣਨੀਤੀ ਬਦਲ ਕੇ ਟਕਸਾਲੀ ਤੇ ਪੰਥਕ ਪੱਤੇ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਹੈ। ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣ ਲੜਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੇ ਦਿੱਤੀ ਹੈ। ਹੁਣ ਖ਼ਬਰ ਹੈ ਕਿ ਅਕਾਲੀ ਦਲ ਖਡੂਰ ਸਾਹਿਬ ਸੀਟ ਤੋਂ ਅੰਮ੍ਰਿਤਪਾਲ ਨੂੰ ਸਮਰਥਨ ਦੇ ਸਕਦਾ ਹੈ। ਅਕਾਲੀ ਦਲ ਨੇ 1989 ਵਿੱਚ ਜੇਲ੍ਹ ਵਿੱਚ ਬੰਦ ਸਿਮਰਨਜੀਤ ਸਿੰਘ ਮਾਨ ਦਾ ਸਮਰਥਨ ਕੀਤਾ ਸੀ।