India
ਪੰਜਾਬ ‘ਚ ਕਈ ਰੇਲਵੇ ਸਟੇਸ਼ਨਾਂ ਤੇ ਬੰਬ ਧਮਾਕਿਆਂ ਦੀ ਧਮਕੀ
Threat of bomb blasts at many railway stations in Punjab

ਪੰਜਾਬ ‘ਚ ਕਈ ਰੇਲਵੇ ਸਟੇਸ਼ਨਾਂ ਤੇ ਬੰਬ ਧਮਾਕਿਆਂ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਸੂਬੇ ਦੇ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਰੇਲਵੇ ਸਟੇਸ਼ਨਾਂ ‘ਤੇ ਜਿੱਥੇ ਹਰ ਯਾਤਰੀ ‘ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ, RPF ਵੱਲੋਂ ਆਉਣ ਜਾਣ ਵਾਲੀਆਂ ਗੱਡੀਆਂ ਦੀ ਤਲਾਸ਼ੀ ਵੀ ਲਈ ਜਾ ਰਹੀ ਹੈ। ਧਮਕੀ ਭਰੇ ਪੱਤਰ ਵਿੱਚ ਜੰਮੂ-ਕਸ਼ਮੀਰ ਦੇ ਅੱਤਵਾਦੀ ਹਮਲੇ ‘ਚ ਮਾਰੇ ਗਏ ਅੱਤਵਾਦੀਆਂ ਦੀ ਮੌਤ ਦਾ ਬਦਲਾ ਲੈਣ ਦੀ ਗੱਲ ਕੀਤੀ ਗਈ ਹੈ।
ਧਮਕੀ ਭਰੇ ਲੇਟਰ ਵਿੱਚ ਪੰਜਾਬ ਦੇ ਕਈ ਰੇਲਵੇ ਸਟੇਸ਼ਨਾਂ ਦਾ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਨੂੰ ਬੰਬ ਹਮਲੇ ਦੀ ਗੱਲ ਕਹੀ ਗਈ ਹੈ। ਇਸ ਤੋਂ ਬਾਅਦ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਅਲਰਟ ‘ਤੇ ਆ ਗਈਆਂ ਹਨ। ਹਰ ਚੀਜ਼ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਪੰਜਾਬ ਪੁਲੀਸ ਤੋਂ ਇਲਾਵਾ ਰੇਲਵੇ ਪੁਲੀਸ ਵੀ ਆਪਣੇ ਪੱਧਰ ਤੇ ਲੱਗੀ ਹੋਈ ਹੈ। ਰੇਲਵੇ ਸਟੇਸ਼ਨਾਂ ‘ਤੇ ਖਰਾਬ ਹੋਏ ਸਕੈਨਰਾਂ ਤੋਂ ਬਾਕੀ ਸਾਰੀਆਂ ਚੀਜ਼ਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ।