PoliticsPunjab

ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਹੋਈ ਵੋਟਿੰਗ, 17 ਨੂੰ ਐਲਾਨੇ ਜਾਣਗੇ ਨਤੀਜੇ

Voting for Zila Parishad and Block Samiti elections held in Punjab, results to be declared on 17th

Voting for Zila Parishad and Block Samiti elections held in Punjab, results to be declared on 17th

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਹੋਈ। ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ ਅਤੇ ਸ਼ਾਮ 4 ਵਜੇ ਤੱਕ ਜਾਰੀ ਰਹੀ। ਲੋਕਾਂ ਨੇ ਬੈਲਟ ਪੇਪਰਾਂ ਦੀ ਵਰਤੋਂ ਕਰਕੇ ਆਪਣੀਆਂ ਵੋਟਾਂ ਪਾਈਆਂ। ਚੋਣ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ।

 ਆਪ ਉੱਤੇ ਧੱਕੇਸ਼ਾਹੀ ਦੇ ਇਲਜ਼ਾਮ

ਤਰਨਤਾਰਨ ਹਲਕੇ ਪੱਟੀ ਅਧੀਨ ਆਉਂਦੇ ਕੈਰੋਂ ਜ਼ੋਨ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਰਸ਼ਪਾਲ ਸਿੰਘ ਵਲੋਂ ਧੱਕੇਸ਼ਾਹੀ ਦੇ ਇਲਜ਼ਾਮ ਲਗਾਉਂਦੇ ਕਿਹਾ ਕਿ ਪਿੰਡ ਬਰਵਾਲਾ, ਸ਼ਹੀਦ, ਨਬੀਪੁਰ ਅਤੇ ਜੋੜਾਂ ਵਿੱਚ ਹਥਿਆਰਾਂ ਦੇ ਜ਼ੋਰ ਉੱਤੇ ਬੂਥ ਕੈਪਚਰਿੰਗ ਕਰ ਲਿਆ। ਉਨ੍ਹਾਂ ਕਿਹਾ ਕਿ ਸਵੇਰੇ ਦੀ ਬਹੁਤ ਵਧੀਆ ਵੋਟਿੰਗ ਹੋ ਰਹੀ ਸੀ 1 ਵਜੇ ਤੋਂ ਬਾਅਦ ਕਈਆ ਪਿੰਡਾਂ ਵਿੱਚ ਸੱਤਾਧਾਰੀ ਪਾਰਟੀ ਦੇ ਵਰਕਰਾਂ ਨੇ ਬੂਥ ਕੈਪਚਰਿੰਗ ਕਰਨੇ ਸ਼ੁਰੂ ਕਰ ਦਿੱਤੇ, ਇਥੋਂ ਤੱਕ ਜਿਹੜੀਆਂ ਬੀਬੀਆਂ ਡਿਊਟੀ ਕਰ ਰਹੀਆਂ ਉਨ੍ਹਾਂ ਉਪਰ ਪਿਸਤੋਲ ਤਾਣੀ ਗਈ ਅਤੇ ਬੈਲਟ ਪੇਪਰ ਖੋਹ ਲਏ ਗਏ। ਰਛਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਰਾਜ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਕਿ ਇਹ ਚੋਣ ਰੱਦ ਕਰਕੇ ਇਥੇ ਚੋਣਾਂ ਦੁਬਾਰਾ ਕਰਵਾਈਆਂ ਜਾਣ।

 

ਅਕਾਲੀ ਆਗੂ ਉੱਤੇ ਜਾਨਲੇਵਾ ਹਮਲਾ

ਬਠਿੰਡਾ ਦੇ ਕਸਬਾ ਤਲਵੰਡੀ ਸਾਬੋ ਜ਼ਿਲ੍ਹਾ ਪ੍ਰੀਸ਼ਦ/ਬਲਾਕ ਸੰਮਤੀ ਚੋਣਾਂ ਦੌਰਾਨ ਵੱਕਾਰੀ ਬਲਾਕ ਸੰਮਤੀ ਹਲਕੇ ਜੰਬਰ ਬਸਤੀ ਅਧੀਨ ਆਉਂਦੇ ਪਿੰਡ ਫਤਹਿਗੜ੍ਹ 9 ਆਬਾਦ ਵਿੱਚ ਵੋਟਿੰਗ ਦੇ ਅੰਤਿਮ ਪੜਾਅ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਮੈਂਬਰ ਗੁਰਪ੍ਰਤਾਪ ਸਿੰਘ ਅਤੇ ਕਥਿਤ ਹਮਲਾ ਹੋਣ ਅਤੇ ਹਮਲੇ ਕਾਰਣ ਗੰਭੀਰ ਜ਼ਖ਼ਮੀ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਕਥਿਤ ਹਮਲੇ ਕਾਰਣ ਅਕਾਲੀ ਆਗੂ ਗੁਰਪ੍ਰਤਾਪ ਸਿੰਘ ਦੀ ਲੱਤ ਕਾਫ਼ੀ ਨੁਕਸਾਨੀ ਗਈ ਹੈ ਅਤੇ ਉਨ੍ਹਾਂ ਨੂੰ ਇਲਾਜ਼ ਲਈ ਸਬ ਡਵੀਜ਼ਨਲ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਦਾਖਿਲ ਕਰਵਾਇਆ ਗਿਆ ਹੈ। ਜ਼ਖ਼ਮੀ ਦਾ ਕਹਿਣਾ ਹੈ ਕਿ ਸੱਤਾਧਾਰੀ ਧਿਰ ਬੂਥ ਕੈਪਚਰ ਕਰਨਾ ਚਾਹੁੰਦੀ ਸੀ ਪਰ ਉਨ੍ਹਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ ਇਸੇ ਦੇ ਚੱਲਦੇ ਉਨ੍ਹਾਂ ਉੱਤੇ ਇਹ ਤਸ਼ੱਦਦ ਕੀਤਾ ਗਿਆ ਹੈ।

 

ਭਾਜਪਾ ਨੇ ਆਪ ਉੱਤੇ ਲਾਏ ਇਲਜ਼ਾਮ

ਅੰਮ੍ਰਿਤਸਰ ਵਿੱਚ ਬਲਾਕ ਸੰਮਤੀ ਚੋਣਾਂ ਦੌਰਾਨ ਉਸ ਸਮੇਂ ਤਣਾਅ ਦੀ ਸਥਿਤੀ ਬਣ ਗਈ, ਜਦੋਂ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ‘ਤੇ ਗੁੰਡਾਗਰਦੀ ਕਰਨ ਦੇ ਗੰਭੀਰ ਇਲਜ਼ਾਮ ਲਗਾਏ। ਅੰਮ੍ਰਿਤਸਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸੰਧੂ ਨੇ ਕਿਹਾ ਕਿ ਸਵੇਰ ਤੋਂ ਹੀ ਨੁਸ਼ਹਿਰਾਂ ਖੇਤਰ ਵਿੱਚ ਚੋਣੀ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਆਮ ਆਦਮੀ ਪਾਰਟੀ ਦੇ ਸਮਰਥਕ ਨੰਗਾ ਨਾਚ ਕਰਦੇ ਹੋਏ ਗੁੰਡਾਗਰਦੀ ‘ਤੇ ਉੱਤਰ ਆਏ ਹਨ ਅਤੇ ਭਾਜਪਾ ਦੇ ਉਮੀਦਵਾਰਾਂ ਉੱਤੇ ਪੋਲਿੰਗ ਏਜੰਟਾਂ ਨੂੰ ਖੁੱਲ੍ਹੀਆਂ ਧਮਕੀਆਂ ਦਿੱਤੀਆਂ ਗਈਆਂ। ਹਰਵਿੰਦਰ ਸੰਧੂ ਨੇ ਕਿਹਾ ਕਿ ਕਈ ਬੂਥਾਂ ‘ਤੇ ਭਾਜਪਾ ਦੇ ਪੋਲਿੰਗ ਏਜੰਟਾਂ ਨੂੰ ਬਾਹਰ ਕੱਢ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਤੱਕ ਦਿੱਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਵਿਅਕਤੀ ਨੰਗੀਆਂ ਤਲਵਾਰਾਂ ਅਤੇ ਹਥਿਆਰਾਂ ਨਾਲ ਲੈਸ ਹੋ ਕੇ ਬੂਥਾਂ ‘ਤੇ ਪਹੁੰਚੇ, ਜਿਸ ਨਾਲ ਡਰ ਦਾ ਮਾਹੌਲ ਬਣਾਇਆ ਗਿਆ। ਦੂਜੇ ਪਾਸੇ, ਥਾਣਾ ਸਦਰ ਦੇ ਪੁਲਿਸ ਅਧਿਕਾਰੀ ਕਰਮਪਾਲ ਸਿੰਘ ਨੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਿਰਫ਼ ਇਹ ਜਾਣਕਾਰੀ ਮਿਲੀ ਸੀ ਕਿ ਬੂਥ ਨੰਬਰ 40, ਨਵਜੋਤ ਸਕੂਲ ਦੇ ਬਾਹਰ ਕੁਝ ਲੋਕ ਇਕੱਠੇ ਹੋਏ ਹਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ ਅਤੇ ਵੋਟ ਪਾਉਣ ਤੋਂ ਬਾਅਦ ਬਾਹਰ ਖੜ੍ਹੇ ਲੋਕਾਂ ਨੂੰ ਹਟਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਜਾਰੀ ਹੈ। ਹਥਿਆਰਾਂ ਜਾਂ ਤਲਵਾਰਾਂ ਸਬੰਧੀ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇ ਕੋਈ ਤੱਥ ਸਾਹਮਣੇ ਆਉਂਦਾ ਹੈ ਤਾਂ ਉਸ ਮੁਤਾਬਕ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਹੋਈ ਮੁਕੰਮਲ

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਵੋਟਿੰਗ ਹੋਈ। ਵੋਟਾਂ ਦੀ ਗਿਣਤੀ ਬੁੱਧਵਾਰ ਸਵੇਰੇ ਹੋਵੇਗੀ।

 

ਮਜੀਠਾ ਹਲਕੇ ਵਿੱਚ ਨਹੀਂ ਹੋਈ ਗੜਬੜ: ਡੀਐੱਸਪੀ

ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਮਜੀਠਾ ਸਬ-ਡਿਵੀਜ਼ਨ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਡੀਐੱਸਪੀ ਧਰਮਿੰਦਰ ਕਲਿਆਣ ਨੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਲਾਕੇ ਦਾ ਮਾਹੌਲ ਪੂਰੀ ਤਰ੍ਹਾਂ ਠੀਕ ਹੈ ਅਤੇ ਸਾਰੇ ਬੂਥਾਂ ’ਤੇ ਵੋਟਿੰਗ ਸ਼ਾਂਤੀਪੂਰਵਕ ਅਤੇ ਡਿਸ਼ਪਲਿਨ ਨਾਲ ਜਾਰੀ ਹੈ। ਡੀਐੱਸਪੀ ਨੇ ਦੱਸਿਆ ਕਿ ਕਿਤੇ ਵੀ ਕਿਸੇ ਵੱਡੀ ਗੜਬੜ ਦੀ ਸੂਚਨਾ ਨਹੀਂ ਮਿਲੀ ਹੈ। ਉਨ੍ਹਾਂ ਕਿਹਾ ਕਿ ਕੁਝ ਥਾਵਾਂ ’ਤੇ ਆਪਸੀ ਤੂੰ-ਤੂੰ ਮੈਂ-ਮੈਂ ਜਾਂ ਰਾਜਨੀਤਿਕ ਪਾਰਟੀਆਂ ਦਰਮਿਆਨ ਹਲਕੀ ਬਹਿਸ ਦੀ ਜਾਣਕਾਰੀ ਮਿਲੀ ਸੀ, ਜਿਸ ਸਬੰਧੀ ਉਹ ਖੁਦ ਮੌਕੇ ’ਤੇ ਪਹੁੰਚੇ। ਜਾਂਚ ਦੌਰਾਨ ਕੋਈ ਗੰਭੀਰ ਸਥਿਤੀ ਸਾਹਮਣੇ ਨਹੀਂ ਆਈ। ਡੀਐੱਸਪੀ ਨੇ ਸਪੱਸ਼ਟ ਕੀਤਾ ਕਿ ਜੇ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਜਾਂ ਲਿਖਤੀ ਦਰਖ਼ਾਸਤ ਮਿਲਦੀ ਹੈ ਤਾਂ ਉਸ ਅਧਾਰ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਵੋਟਰਾਂ ਨੂੰ ਅਪੀਲ ਕਰਦਿਆਂ ਡੀਐੱਸਪੀ ਧਰਮਿੰਦਰ ਕਲਿਆਣ ਨੇ ਕਿਹਾ ਕਿ ਲੋਕ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਨਿਡਰ ਹੋ ਕੇ ਆਪਣੀ ਵੋਟ ਦਾ ਇਸਤੇਮਾਲ ਕਰਨ।

 ਮੁੱਖ ਮੰਤਰੀ ਭਗਵੰਤ ਮਾਨ ਨੇ ਪਾਈ ਵੋਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੋਟ ਪਾਉਣ ਲਈ ਸੰਗਰੂਰ ਦੇ ਪਿੰਡ ਮੰਗਵਾਲ ਪਹੁੰਚੇ ਅਤੇ ਆਪਣੇ ਵੋਟ ਪਾਈ।

Back to top button