
ਪੰਜਾਬ ‘ਚ ਠੰਢ ਨੇ ਲੋਕਾਂ ਦੇ ਵੱਟ ਕੱਢਣੇ ਸ਼ੁਰੂ ਕਰ ਦਿੱਤੇ ਹਨ। ਕਈ ਥਾਵਾਂ ‘ਤੇ ਸੰਘਣੀ ਧੁੰਧ ਪੈ ਰਹੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਲੋਕਾਂ ਨੂੰ ਅਗਲੇ ਤਿੰਨ ਦਿਨਾਂ ਤੱਕ ਸੀਤ ਲਹਿਰ ਦੇ ਨਾਲ-ਨਾਲ ਸੰਘਣੀ ਧੁੰਦ ਦਾ ਵੀ ਸਾਹਮਣਾ ਕਰਨਾ ਪਵੇਗਾ। ਇਸ ਦੇ ਨਾਲ ਹੀ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਜਾਵੇਗੀ।
ਮੌਸਮ ਵਿਭਾਗ (IMD) ਮੁਤਾਬਕ ਪੰਜਾਬ, ਉੱਤਰੀ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸੇ ਸ਼ੀਤ ਲਹਿਰ ਨਾਲ ਪ੍ਰਭਾਵਿਤ ਹੋਣਗੇ। ਠੰਢ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।ਦਿੱਲੀ ‘ਚ ਸੋਮਵਾਰ (19 ਦਸੰਬਰ) ਨੂੰ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।