

ਗੁਰਦਾਸਪੁਰ ਦੇ ਪਿੰਡ ਕੈਲੇ ਕਲਾਂ ‘ਚ ਆਰਐਮਪੀ ਡਾਕਟਰ ਵਜੋਂ ਮੈਡੀਕਲ ਸਟੋਰ ਚਲਾ ਰਿਹਾ ਵਿਅਕਤੀ ਜਦ ਬੁਲੇਟ ਮੋਟਰਸਾਈਕਲ ‘ਤੇ ਕਲੀਨਿਕ ਤੋਂ ਵਾਪਸ ਘਰ ਆ ਰਿਹਾ ਸੀ ਤਾਂ ਪਿੱਛੋਂ ਅਣਪਛਾਤੇ ਵਿਅਕਤੀ ਨੇ ਉਸ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ।

ਮ੍ਰਿਤਕ ਵਿਅਕਤੀ ਦੀ ਪਛਾਣ ਰਘਬੀਰ ਸਿੰਘ ਉਰਫ ਮੇਜਰ ਸਿੰਘ ਵਾਸੀ ਹਰਨਾਮ ਨਗਰ ਬਟਾਲਾ ਵਜੋਂ ਹੋਈ ਹੈ। ਮ੍ਰਿਤਕ ਆਰਐਮਪੀ ਡਾਕਟਰ ਦੇ ਮੁੰਡੇ ਨੇ ਦੱਸਿਆ ਕਿ ਉਸ ਦੇ ਪਿਤਾ ਪਿਛਲੇ 30 ਸਾਲ ਤੋਂ ਪਿੰਡ ਕੈਲੇ ਕਲਾਂ ‘ਚ ਮੈਡੀਕਲ ਸਟੋਰ ਤੇ ਕਲੀਨਿਕ ਚਲਾਉਂਦੇ ਆ ਰਿਹਾ ਸਨ ਅਤੇ ਰਾਤ ਵੇਲੇ ਜਦ ਉਹ ਆਪਣੇ ਬੁਲੇਟ ਮੋਟਰਸਾਈਕਲ ‘ਤੇ ਸਵਾਰ ਹੋ ਕੇ ਕੈਲੇ ਕਲਾਂ ਤੋਂ ਵਾਪਸ ਬਟਾਲਾ ਨੂੰ ਆ ਰਿਹਾ ਸੀ, ਤਾਂ ਪਿੱਛੋਂ ਅਣਪਛਾਤਿਆਂ ਨੇ ਗੋਲੀ ਮਾਰ ਦਿੱਤੀ ਜਿਸ ਨਾਲ ਉਹ ਸੜਕ ‘ਚ ਡਿੱਗ ਪਏ ਅਤੇ ਮੌਕੇ ‘ਤੇ ਉਨ੍ਹਾਂ ਦੀ ਮੌਤ ਹੋ ਗਈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਉਨ੍ਹਾਂ ਨੂੰ ਰੰਜਿਸ਼ ਦੇ ਚਲਦਿਆਂ ਮੇਜਰ ਸਿੰਘ ਦਾ ਕਤਲ ਕੀਤੇ ਜਾਣ ਦਾ ਖਦਸ਼ਾ ਹੈ।
