Punjab
ਪੰਜਾਬ ‘ਚ ਦਿਨ ਚੜ੍ਹਦਿਆਂ ਹੀ ਅੰਨ੍ਹੇਵਾਹ ਫਾਇਰਿੰਗ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ
Indiscriminate firing at dawn in Punjab, atmosphere of terror in the area

Indiscriminate firing at dawn in Punjab, atmosphere of terror in the area
ਪੰਜਾਬ ‘ਚ ਦਿਨ ਚੜ੍ਹਦਿਆਂ ਹੀ ਅੰਨ੍ਹੇਵਾਹ ਫਾਇਰਿੰਗ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ
ਫਗਵਾੜਾ ਦੇ ਹੁਸ਼ਿਆਰਪੁਰ ਰੋਡ ‘ਤੇ ਦਿਨ ਚੜ੍ਹਦਿਆਂ ਹੀ ਦੁਕਾਨ ਖੁੱਲ੍ਹਦੇ ਹੀ ਅਣਪਛਾਤੇ ਹਮਲਾਵਰਾ ਵਲੋਂ ਗੋਲੀਆਂ ਚਲਾਈਆਂ ਗਈਆਂ ਜਿਸ ਕਾਰਨ ਇਲਾਕੇ ਚ ਸਨਸਨੀ ਫੈਲ ਗਈ ਹੈ । ਦੁਕਾਨਦਾਰ ਨੇ ਦੱਸਿਆ ਕਿ ਜਿਵੇਂ ਹੀ ਉਸਨੇ ਦੁਕਾਨ ਖੋਲ੍ਹੀ, ਹਮਲਾਵਰ ਉੱਥੇ ਆਏ ਅਤੇ 8 ਗੋਲੀਆਂ ਚਲਾਈਆਂ। ਉਸ ਸਮੇਂ ਫਗਵਾੜਾ ਦੇ ਹੁਸ਼ਿਆਰਪੁਰ ਰੋਡ ‘ਤੇ ਸਥਿਤ ਸੁਧੀਰ ਸਵੀਟ ਸ਼ਾਪ ‘ਤੇ ਸਨਸਨੀ ਫੈਲ ਗਈ।
ਜਾਣਕਾਰੀ ਅਨੁਸਾਰ ਜਦੋਂ ਦੁਕਾਨ ਖੁੱਲ੍ਹਣ ਤੋਂ ਸਿਰਫ਼ 15 ਮਿੰਟ ਬਾਅਦ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾਈਆਂ। ਹਮਲਾਵਰਾਂ ਨੇ ਦੁਕਾਨ ‘ਤੇ 7 ਤੋਂ 8 ਗੋਲੀਆਂ ਚਲਾਈਆਂ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਖੁਸ਼ਕਿਸਮਤੀ ਨਾਲ, ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।