Uncategorized

ਪੰਜਾਬ ‘ਚ ਦਿਨ-ਦਿਹਾੜੇ ਅਦਾਲਤ ਜਾਂਦੇ ਵਕੀਲ ਦੇ ਮਾਰੀਆਂ ਗੋਲੀਆਂ, ਗੰਭੀਰ ਜ਼ਖਮੀ

Lawyer shot dead in broad daylight while going to court in Punjab

Lawyer shot dead in broad daylight while going to court in Punjab

ਅੰਮ੍ਰਿਤਸਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਚਿੱਟੇ ਦਿਨ ਹੀ ਬਦਮਾਸ਼ਾਂ ਵੱਲੋਂ ਵੱਡਾ ਕਾਂਡ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ‘ਚ ਸੋਮਵਾਰ ਸਵੇਰੇ ਇੱਕ ਵਕੀਲ ‘ਤੇ ਅਣਜਾਣ ਹਮਲਾਵਰਾਂ ਵੱਲੋਂ ਗੋਲੀਬਾਰੀ ਕੀਤੀ ਗਈ। ਪੀੜਤ ਦੀ ਪਛਾਣ ਲਖਵਿੰਦਰ ਸਿੰਘ ਵਜੋਂ ਹੋਈ ਹੈ, ਜੋ ਆਪਣੇ ਘਰੋਂ ਅੰਮ੍ਰਿਤਸਰ ਅਦਾਲਤ ਵੱਲ ਜਾ ਰਹੇ ਸਨ। ਤਾਂ ਕੁੱਝ ਬਦਮਾਸ਼ਾਂ ਵੱਲੋਂ ਉਨ੍ਹਾਂ ਦੀ ਕਾਰ ਉੱਤੇ ਫਾਇਰਿੰਗ ਕਰ ਦਿੱਤੀ 

ਰਸਤੇ ਵਿੱਚ ਪਹਿਲਾਂ ਤੋਂ ਘਾਤ ਲਾਈ ਬੈਠੇ ਤਿੰਨ ਨੌਜਵਾਨਾਂ ਨੇ ਉਨ੍ਹਾਂ ਦੀ ਕਾਰ ‘ਤੇ ਧੜਾਧੜ ਗੋਲੀਆਂ ਚਲਾਈਆਂ। ਹਮਲੇ ‘ਚ ਵਕੀਲ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜੰਡਿਆਲਾ ਦੇ ਡੀਐਸਪੀ ਰਵਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਦੀ ਜਲਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Back to top button