ਪੰਜਾਬ ‘ਚ ਧੂੰਏਂ ਅਤੇ ਧੁੰਦ ਕਾਰਨ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ‘ਤੇ ਕਰੀਬ 13 ਕਿਲੋਮੀਟਰ ਦੇ ਖੇਤਰ ‘ਚ 100 ਤੋਂ ਵੱਧ ਵਾਹਨ ਆਪਸ ‘ਚ ਟਕਰਾ ਗਏ। ਇਹ ਹਾਦਸੇ ਵੱਖ-ਵੱਖ ਥਾਵਾਂ ‘ਤੇ ਵਾਪਰੇ ਹਨ। ਇਨ੍ਹਾਂ ‘ਚ ਇਕ ਨੌਜਵਾਨ ਦੀ ਮੌਤ ਹੋ ਗਈ। ਜਦਕਿ 6 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। ਉਸ ਨੂੰ ਖੰਨਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਸਵੇਰੇ ਸੰਘਣੀ ਧੁੰਦ ਛਾਈ ਹੋਈ ਸੀ। ਵਿਜ਼ੀਬਿਲਟੀ ਬਹੁਤ ਘੱਟ ਸੀ। ਇਸ ਕਾਰਨ ਖੰਨਾ ਦੇ ਐਸਐਸਪੀ ਦਫ਼ਤਰ ਤੋਂ ਲੁਧਿਆਣਾ ਦੇ ਬੀਜਾ ਤੱਕ ਕਰੀਬ 13 ਕਿਲੋਮੀਟਰ ਦੇ ਘੇਰੇ ਵਿੱਚ ਕਈ ਥਾਵਾਂ ’ਤੇ ਵਾਹਨ ਆਪਸ ਵਿੱਚ ਟਕਰਾ ਗਏ। ਐਸਐਸਪੀ ਦਫ਼ਤਰ ਨੇੜੇ ਹੋਰ ਵਾਹਨ ਆਪਸ ਵਿੱਚ ਟਕਰਾ ਗਏ। ਇਸ ਤੋਂ ਬਾਅਦ ਗ੍ਰੀਨਲੈਂਡ ਹੋਟਲ ਨੇੜੇ ਹਾਦਸਾ ਵਾਪਰ ਗਿਆ। ਇੱਥੇ ਵੀ ਦਰਜਨ ਦੇ ਕਰੀਬ ਵਾਹਨ ਆਪਸ ਵਿੱਚ ਟਕਰਾ ਗਏ। ਇਸ ਮੌਕੇ ਸਰਹਿੰਦ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ।